ਨਿਊਜ਼ ਡੈਸਕ : ਕਾਂਗਰਸ ਪਾਰਟੀ ਵੱਲੋਂ ਹਰ ਦਿਨ ਬੀਜੇਪੀ ਵਿਰੁੱਧ ਬਿਆਨਬਾਜੀਆਂ ਕੀਤੀਆਂ ਜਾਂਦੀਆਂ ਹਨ। ਇਸ ਦੇ ਚਲਦਿਆਂ ਇੱਕ ਵਾਰ ਫਿਰ ਕਾਂਗਰਸ ਪਾਰਟੀ ਨੇ ਬੀਜੇਪੀ ਵਿਰੁੱਧ ਅਜਿਹਾ ਟਵੀਟ ਕੀਤਾ ਹੈ ਕਿ ਚਾਰੇ ਪਾਸੇ ਚਰਚਾ ਹੋ ਰਹੀ ਹੈ। ਦਰਅਸਲ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸਵਾਗਤ ਲਈ ਦੇਸ਼ ਅੰਦਰ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਕਾਂਗਰਸ ਨੇ ਟਵੀਟ ਕਰਦਿਆਂ ਲਿਖਿਆ ਕਿ ਇੰਨਾ ਖਰਚ ਕਰਨ ਦੇ ਬਾਵਜੂਦ ਵੀ ਡੋਨਾਲਡ ਟਰੰਪ ਨੇ ਭਾਰਤ ਨਾਲ ਟਰੇਡ ਸਮਝੌਤਾ ਕਰਨ ਤੋਂ ਇਨਕਾਰ ਕਰ ਦਿੱਤਾ ਹੈ।
ਦੱਸ ਦਈਏ ਕਿ ਭਾਰਤ ਦੇ ਦੋ ਦਿਨਾਂ ਦੌਰੇ ਤੋਂ ਪਹਿਲਾਂ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਭਾਰਤ ਦੇ ਨਾਲ ਟ੍ਰੇਡ ਡੀਲ ਦੀ ਸੰਭਾਵਨਾ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਉਹ ਪੀਐੱਮ ਮੋਦੀ ਨੂੰ ਬਹੁਤ ਪਸੰਦ ਕਰਦੇ ਹਨ, ਪਰ ਫਿਲਹਾਲ ਟ੍ਰੇਡ ਡੀਲ ਨਹੀਂ ਕਰ ਸਕਦੇ ਅਤੇ ਰਾਸ਼ਟਰਪਤੀ ਚੋਣ ਤੋਂ ਪਹਿਲਾਂ ਹੀ ਇਸ ‘ਤੇ ਵਿਚਾਰ ਹੋ ਸਕਦਾ ਹੈ।
It appears that Pres. Trump is not happy with the treatment he has been receiving from India. So much so that he has put a major trade deal on hold for an indefinite period.
Looks like Modi ji is going to have to up-the-ante on the PR exercises to get back into his good books. pic.twitter.com/aEaMMybmQg
— Congress (@INCIndia) February 19, 2020
ਇਸ ਤੋਂ ਬਾਅਦ ਕਾਂਗਰਸ ਨੇ ਟਵੀਟ ਕਰਦਿਆਂ ਲਿਖਿਆ ਕਿ ਡੋਨਾਲਡ ਟਰੰਪ ਭਾਰਤ ਵੱਲੋਂ ਕੀਤੇ ਜਾ ਰਹੇ ਸਵਾਗਤ ਤੋਂ ਖੁਸ਼ ਨਹੀਂ ਹਨ ਇਸੇ ਲਈ ਹੀ ਉਨ੍ਹਾਂ ਨੇ ਟ੍ਰੇਡ ਸਮਝੌਤੇ ਨੂੰ ਹੋਲਡ ਰੱਖ ਲਿਆ ਹੈ। ਕਾਂਗਰਸ ਵੱਲੋਂ ਟਵੀਟ ਕਰਦਿਆਂ ਟਰੰਪ ਅਤੇ ਮੋਦੀ ਦੀ ਇਕੱਠਿਆਂ ਦੀ ਤਸਵੀਰ ਵੀ ਸਾਂਝੀ ਕੀਤੀ ਗਈ ਹੈ।