ਟਰੰਪ ਦੀ ਭਾਰਤ ਫੇਰੀ ਤੋਂ ਪਹਿਲਾਂ ਕਾਂਗਰਸ ਨੇ ਕੀਤਾ ਟਵੀਟ, ਬੀਜੇਪੀ ਨੂੰ ਸੁਣਾਈਆਂ ਖਰੀਆਂ ਖਰੀਆਂ!

TeamGlobalPunjab
1 Min Read

ਨਿਊਜ਼ ਡੈਸਕ : ਕਾਂਗਰਸ ਪਾਰਟੀ ਵੱਲੋਂ ਹਰ ਦਿਨ ਬੀਜੇਪੀ ਵਿਰੁੱਧ ਬਿਆਨਬਾਜੀਆਂ ਕੀਤੀਆਂ ਜਾਂਦੀਆਂ ਹਨ। ਇਸ ਦੇ ਚਲਦਿਆਂ ਇੱਕ ਵਾਰ ਫਿਰ ਕਾਂਗਰਸ ਪਾਰਟੀ ਨੇ ਬੀਜੇਪੀ ਵਿਰੁੱਧ ਅਜਿਹਾ ਟਵੀਟ ਕੀਤਾ ਹੈ ਕਿ ਚਾਰੇ ਪਾਸੇ ਚਰਚਾ ਹੋ ਰਹੀ ਹੈ। ਦਰਅਸਲ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸਵਾਗਤ ਲਈ ਦੇਸ਼ ਅੰਦਰ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਕਾਂਗਰਸ ਨੇ ਟਵੀਟ ਕਰਦਿਆਂ ਲਿਖਿਆ ਕਿ ਇੰਨਾ ਖਰਚ ਕਰਨ ਦੇ ਬਾਵਜੂਦ ਵੀ ਡੋਨਾਲਡ ਟਰੰਪ ਨੇ ਭਾਰਤ ਨਾਲ ਟਰੇਡ ਸਮਝੌਤਾ ਕਰਨ ਤੋਂ ਇਨਕਾਰ ਕਰ ਦਿੱਤਾ ਹੈ।

ਦੱਸ ਦਈਏ ਕਿ ਭਾਰਤ ਦੇ ਦੋ ਦਿਨਾਂ ਦੌਰੇ ਤੋਂ ਪਹਿਲਾਂ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਭਾਰਤ ਦੇ ਨਾਲ ਟ੍ਰੇਡ ਡੀਲ ਦੀ ਸੰਭਾਵਨਾ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਉਹ ਪੀਐੱਮ ਮੋਦੀ ਨੂੰ ਬਹੁਤ ਪਸੰਦ ਕਰਦੇ ਹਨ, ਪਰ ਫਿਲਹਾਲ ਟ੍ਰੇਡ ਡੀਲ ਨਹੀਂ ਕਰ ਸਕਦੇ ਅਤੇ ਰਾਸ਼ਟਰਪਤੀ ਚੋਣ ਤੋਂ ਪਹਿਲਾਂ ਹੀ ਇਸ ‘ਤੇ ਵਿਚਾਰ ਹੋ ਸਕਦਾ ਹੈ।

ਇਸ ਤੋਂ ਬਾਅਦ  ਕਾਂਗਰਸ ਨੇ ਟਵੀਟ ਕਰਦਿਆਂ ਲਿਖਿਆ ਕਿ ਡੋਨਾਲਡ ਟਰੰਪ ਭਾਰਤ ਵੱਲੋਂ ਕੀਤੇ ਜਾ ਰਹੇ ਸਵਾਗਤ ਤੋਂ ਖੁਸ਼ ਨਹੀਂ ਹਨ ਇਸੇ ਲਈ ਹੀ ਉਨ੍ਹਾਂ ਨੇ ਟ੍ਰੇਡ ਸਮਝੌਤੇ ਨੂੰ ਹੋਲਡ ਰੱਖ ਲਿਆ ਹੈ। ਕਾਂਗਰਸ ਵੱਲੋਂ ਟਵੀਟ ਕਰਦਿਆਂ ਟਰੰਪ ਅਤੇ ਮੋਦੀ ਦੀ ਇਕੱਠਿਆਂ ਦੀ ਤਸਵੀਰ ਵੀ ਸਾਂਝੀ ਕੀਤੀ ਗਈ ਹੈ।

Share this Article
Leave a comment