ਟਰੰਪ ਵਿਰੁੱਧ ਪੰਜਾਬ ‘ਚ ਉੱਠਿਆ ਵਿਦਰੋਹ, ਜਥੇਬੰਦੀਆਂ ਨੇ ਕੀਤਾ ਵੱਡਾ ਐਲਾਨ

TeamGlobalPunjab
2 Min Read

ਬਰਨਾਲਾ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅੱਜ ਭਾਰਤ ਦੌਰੇ ‘ਤੇ ਪਹੁੰਚੇ ਹਨ। ਇਸ ਦੌਰਾਨ ਜਿੱਥੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਉਨ੍ਹਾਂ ਦਾ ਉਚੇਚੇ ਤੌਰ ‘ਤੇ ਸਵਾਗਤ ਕੀਤਾ ਹੈ ਉੱਥੇ ਹੀ ਪੰਜਾਬ ਅੰਦਰ ਟਰੰਪ ਵਿਰੁੱਧ ਵਿਦਰੋਹ ਖੜ੍ਹਾ ਹੋ ਗਿਆ ਹੈ। ਜੀ ਹਾਂ ਅਜਿਹਾ ਇਸ ਲਈ ਕਿਹਾ ਜਾ ਰਿਹਾ ਹੈ ਕਿਉਂਕਿ ਟਰੰਪ ਦੀ ਭਾਰਤ ਫੇਰੀ ਨੂੰ ਲੈ ਕੇ ਪੰਜਾਬ ਅੰਦਰ ਅੱਜ ਕੁਝ ਜਥੇਬੰਦੀਆਂ ਨੇ ਵੱਡੇ ਪੱਧਰ ‘ਤੇ ਪ੍ਰਦਰਸ਼ਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਗੰਭੀਰ  ਦੋਸ਼ ਲਾਏ।

ਇਸ ਪ੍ਰਦਰਸ਼ਨ ਬਾਰੇ ਜਾਣਕਾਰੀ ਦਿੰਦਿਆਂ ਇੱਕ ਪ੍ਰਦਰਸ਼ਨਕਾਰੀ ਨੇ ਦੱਸਿਆ ਕਿ ਟਰੰਪ ਦੇ ਦੌਰੇ ਨਾਲ ਭਾਰਤੀ ਲੋਕਾਂ ਦੀ ਹੋ ਰਹੀ ਲੁੱਟ ਹੋਰ ਤੇਜ ਹੋ ਜਾਵੇਗੀ। ਉਨ੍ਹਾਂ ਦੋਸ਼ ਲਾਇਆ ਕਿ ਟਰੰਪ ਉਹ ਵਿਅਕਤੀ ਹੈ ਜਿਹੜਾ ਨੇ ਈਰਾਨ, ਅਫਗਾਨੀਸਤਾਨ ਵਰਗੇ ਦੇਸ਼ਾਂ ਅੰਦਰ ਜੰਗਾਂ ਕਰਵਾਉਂਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਹ ਉਹ ਧਾੜ੍ਹਵੀ ਹੈ ਜਿਸ ਦਾ ਮੂੰਹ ਲੱਖਾਂ ਲੋਕਾਂ ਦੇ ਖੂਨ ਨਾਲ ਰੰਗਿਆ ਹੋਇਆ ਹੈ। ਪ੍ਰਦਰਸ਼ਨਕਾਰੀ ਨੇ ਇਹ ਵੀ ਦੋਸ਼ ਲਾਇਆ ਕਿ ਟਰੰਪ ਸਭ ਤੋਂ ਵੱਡਾ ਹਥਿਆਰਾਂ ਦਾ ਵਪਾਰੀ ਹੈ। ਪ੍ਰਦਰਸ਼ਨਕਾਰੀ ਨੇ ਦੋਸ਼ ਲਾਇਆ ਕਿ ਜਿਸ ਤਰ੍ਹਾਂ ਭਾਰਤ ਅੰਦਰ ਅੱਜ ਕਾਤਲਾਂ ਦੀਆਂ ਸਜਾਵਾ ਮਾਫ ਕੀਤੀਆਂ ਜਾ ਰਹੀਆਂ ਹਨ ਉਸੇ ਤਰ੍ਹਾਂ ਹੀ ਟਰੰਪ ਵੀ ਉੱਧਰ ਕਰ ਰਿਹਾ ਹੈ।

ਇਸ ਦੇ ਨਾਲ ਹੀ ਇੱਕ ਹੋਰ ਪ੍ਰਦਰਸ਼ਨਕਾਰੀ ਨੇ ਵੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਇਹ ਪ੍ਰਦਰਸ਼ਨ ਇਸ ਲਈ ਕਰ ਰਹੇ ਹਨ ਕਿਉਂਕਿ ਅੱਜ ਭਾਰਤ ਦੀ ਸਰਕਾਰ ਆਪਣੇ ਨਾਗਰਿਕਾਂ ਨੂੰ ਤਿੰਨ ਬੁਨੀਆਦੀ ਸਹੂਲਤਾਂ ਮੁਹੱਈਆ ਨਹੀਂ ਕਰਵਾ ਸਕੀ ਪਰ ਟਰੰਪ ਦੇ ਆਉਂਣ ‘ਤੇ 100 ਕਰੋੜ ਤੋਂ ਵਧੇਰੇ ਧਨ ਦਾ ਖਰਚਾ ਕਰ ਦਿੱਤਾ ਗਿਆ ਹੈ।

Share this Article
Leave a comment