ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਰਪੁਰਬ ‘ਤੇ ਕਿਸਾਨਾਂ ਲਈ ਵੱਡਾ ਐਲਾਨ ਕਰਦੇ ਹੋਏ ਕਿਹਾ ਹੈ ਕਿ ਕੇਂਦਰ ਦੇ ਆਗਾਮੀ ਸੈਸ਼ਨ ਵਿੱਚ ਖੇਤੀ ਕਾਨੂੰਨਾਂ ਨੂੰ ਵਾਪਸ ਲੈ ਕੇ ਰੱਦ ਕੀਤਾ ਜਾਵੇਗਾ। ਇਸ ਤੋਂ ਬਾਅਦ ਵੱਖ-ਵੱਖ ਪਾਰਟੀਆਂ ਦੇ ਆਗੂਆਂ ਦੀਆਂ ਪ੍ਰਤੀਕਿਰਿਆਵਾਂ ਆਉਣੀਆਂ ਸ਼ੁਰੂ ਹੋ ਗਈਆਂ ਹਨ। ਵਿਰੋਧੀ ਧਿਰ ਦੇ ਨੇਤਾ ਸਰਕਾਰ ਵੱਲੋਂ ਤਿੰਨੋਂ ਖੇਤੀ ਕਾਨੂੰਨ ਵਾਪਸ ਲੈਣ ਦੇ ਫੈਸਲੇ ਦਾ ਸਵਾਗਤ ਕਰ ਰਹੇ ਹਨ ।
ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਕਿਸਾਨ ਅੰਦੋਲਨ ਅਜੇ ਖਤਮ ਨਹੀਂ ਹੋਵੇਗਾ। ਕਿਸਾਨ ਜਥੇਬੰਦੀਆਂ ਦੀ ਤਰਫੋਂ ਰਾਕੇਸ਼ ਟਿਕੈਤ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਸੰਸਦ ਦੇ ਆਉਣ ਵਾਲੇ ਸਰਦ ਰੁੱਤ ਸੈਸ਼ਨ ਵਿੱਚ ਕਾਨੂੰਨ ਵਾਪਸ ਨਹੀਂ ਲੈਂਦੀ, ਉਦੋਂ ਤੱਕ ਕਿਸਾਨ ਅੰਦੋਲਨ ਖਤਮ ਨਹੀਂ ਹੋਵੇਗਾ। ਕਿਸਾਨ ਅੰਦੋਲਨ ਨੇ ਸਰਕਾਰ ਵੱਲੋਂ ਖੇਤੀ ਕਾਨੂੰਨ ਵਾਪਸ ਲੈਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਰਾਕੇਸ਼ ਟਿਕੈਤ ਨੇ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ ਦੇ ਨਾਲ-ਨਾਲ ਸਰਕਾਰ ਨੂੰ ਕਿਸਾਨਾਂ ਦੇ ਹੋਰ ਮੁੱਦਿਆਂ ‘ਤੇ ਵੀ ਚਰਚਾ ਕਰਨੀ ਚਾਹੀਦੀ ਹੈ।
आंदोलन तत्काल वापस नहीं होगा, हम उस दिन का इंतजार करेंगे जब कृषि कानूनों को संसद में रद्द किया जाएगा ।
सरकार MSP के साथ-साथ किसानों के दूसरे मुद्दों पर भी बातचीत करें : @RakeshTikaitBKU#FarmersProtest
— Rakesh Tikait (@RakeshTikaitBKU) November 19, 2021