ਚੰਡੀਗੜ੍ਹ : ਇੰਨੀ ਦਿਨੀਂ ਸੋਸ਼ਲ ਮੀਡੀਆ ‘ਤੇ ਇੱਕ ਅਜਿਹੀ ਵੀਡੀਓ ਵਾਇਰਲ ਹੋਈ ਸੀ ਜਿਸ ਨੇ ਲੋਕਾਂ ਨੂੰ ਹੈਰਾਨ ਕਰ ਦਿੱਤਾ ਸੀ। ਦਰਅਸਲ ਇਸ ਵਾਇਰਲ ਹੋ ਰਹੀ ਵੀਡੀਓ ‘ਚ ਇੱਕ ਗੁਰਦੁਆਰਾ ਸਾਹਿਬ ‘ਚ ਡਾਲੀ ਕਰਨ ਵਾਲਾ ਬਾਬਾ ਇੱਕ ਔਰਤ ਨਾਲ ਅਸ਼ਲੀਲ ਹਰਕਤਾਂ ਕਰਦਾ ਦਿਖਾਈ ਦਿੰਦਾ ਹੈ। ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਪੂਰੇ ਸਿੱਖ ਜਗਤ ‘ਚ ਰੋਸ ਦੀ ਲਹਿਰ ਫੈਲ ਗਈ ਸੀ। ਹੁਣ ਦਾਅਵਾ ਕੀਤਾ ਜਾ ਰਿਹਾ ਹੈ ਕਿ ਵਾਇਰਲ ਹੋ ਵੀਡੀਓ ‘ਚ ਔਰਤ ਨਾਲ ਅਸ਼ਲੀਲ ਹਰਕਤਾਂ ਕਰਦਾ ਦਿਖਾਈ ਦਿੰਦਾ ਇਹ ਵਿਅਕਤੀ ਪਿੰਡ ਵਾਲਿਆਂ ਨੇ ਫੜ ਲਿਆ ਜਿਸ ਤੋਂ ਬਾਅਦ ਇਸ ਨੂੰ ਕੁਟਾਪਾ ਚਾੜਿਆ ਗਿਆ। ਇਸ ਦੀ ਵੀਡੀਓ ਵੀ ਅੱਜ ਕੱਲ੍ਹ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਇਸ ਨਵੀਂ ਵੀਡੀਓ ‘ਚ ਉਹੀਓ ਵਿਅਕਤੀ ਹੱਥ ਜੋੜ ਮਾਫੀਆਂ ਮੰਗਦਾ ਦਿਖਾਈ ਦੇ ਰਿਹਾ ਹੈ।
ਕੀ ਹੈ ਇਹ ਪੂਰਾ ਮਾਮਲਾ ਇਹ ਜਾਣਨ ਲਈ ਹੇਠ ਦਿੱਤੇ ਵੀਡੀਓ ਲਿੰਕ ‘ਤੇ ਕਲਿੱਕ ਕਰੋ
https://youtu.be/k5DVhAdYs8o