ਡੀਜੀਪੀ ਦੇ ਬਿਆਨ ‘ਤੇ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤੀ ਸਖਤ ਪ੍ਰਤੀਕਿਰਿਆ, ਸੁਣਾਈਆਂ ਖਰੀਆਂ ਖਰੀਆਂ

TeamGlobalPunjab
1 Min Read

ਨਿਊਜ਼ ਡੈਸਕ : ਪੰਜਾਬ ਪੁਲਿਸ ਦੇ ਡੀਜੀਪੀ ਦਿਨਕਰ ਗੁਪਤਾ ਵੱਲੋਂ ਦਿੱਤੇ ਬਿਆਨ ‘ਤੇ ਲਗਾਤਾਰ ਉਨ੍ਹਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਨੂੰ ਲੈ ਕੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਸਖਤ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਇੱਕ ਮੁਸਲਮਾਨ ਮੱਕੇ ਦੀ ਜ਼ਿਆਰਤ ਕਰਨ ਤੋਂ ਬਾਅਦ ਅੱਤਵਾਦੀ ਨਹੀਂ ਬਣਦਾ, ਹਿੰਦੂ ਜਦੋਂ ਆਪਣੇ ਤੀਰਥ ਅਸਥਾਨਾਂ ਦੀ ਯਾਤਰਾ ਕਰਕੇ ਜਾਂਦਾ ਹੈ ਤਾਂ ਉਹ ਅੱਤਵਾਦੀ ਨਹੀਂ ਬਣਦਾ ਤਾਂ ਫਿਰ ਸਿੱਖ ਜਦੋਂ ਸ੍ਰੀ ਕਰਤਾਰਪੁਰ ਸਾਹਿਬ ਦਰਸ਼ਨ ਕਰਕੇ ਜਾਂਦੇ ਹਨ ਤਾਂ ਫਿਰ ਉਹ ਅੱਤਵਾਦੀ ਕਿਸ ਤਰ੍ਹਾਂ ਬਣ ਗਏ?

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜੇਕਰ ਦਰਸ਼ਨ ਕਰਨ ਤੋਂ ਬਾਅਦ ਇੱਕ ਸਿੱਖ ਅੱਤਵਾਦੀ ਬਣ ਜਾਂਦਾ ਹੈ ਤਾਂ ਦਰਸ਼ਨ ਬਹੁਤ ਅਹਿਮੀਅਤ ਰਖਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਦਰਸ਼ਨ ਕਰਨ ਕਰਕੇ ਸਾਨੂੰ ਅੱਤਵਾਦੀ ਕਿਹਾ ਜਾਂਦਾ ਹੈ ਤਾਂ ਅਸੀਂ ਇਹੋ ਜਿਹੀ ਅੱਤਵਾਦੀ ਬਣਨ ਲਈ ਸੌ ਵਾਰ ਤਿਆਰ ਹਾਂ। ਉਨ੍ਹਾਂ ਕਿਹਾ ਕਿ ਇਸ ਬਿਆਨ ਤੋਂ ਬਾਅਦ ਡੀਜੀਪੀ ‘ਤੇ ਮੁਕੱਦਮਾਂ ਦਰਜ਼ ਹੋਣਾ ਚਾਹੀਦਾ ਹੈ ਅਤੇ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅੱਜ ਅਸੀਂ ਸ੍ਰੀ ਕਰਤਾਰਪੁਰ ਸਾਹਿਬ ਦੀ ਧਰਤੀ ‘ਤੇ ਹਾਂ ਅਤੇ ਸਾਨੂੰ ਇਸ ਬਾਰੇ ਅਜਿਹੀ ਕੋਈ ਵੀ ਗੱਲ ਨਹੀਂ ਲੱਗੀ।

Share this Article
Leave a comment