ਚੰਡੀਗੜ੍ਹ (ਬਿੰਦੂ ਸਿੰਘ) – ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਵੱਲੋਂ ਖਰੜ ‘ਚ ਡੋਰ-ਟੂ-ਡੋਰ ਪ੍ਰਚਾਰ ਕਰਨ ਨੂੰ ਲੈ ਕੇ ਐੱਸਡੀਐੱਮ ਖਰੜ ਨੇ ਆਮ ਆਦਮੀ ਪਾਰਟੀ ਨੂੰ ਨੋਟਿਸ ਜਾਰੀ ਕੀਤਾ ਹੈ। ਦੱਸ ਦੇਈਏ ਕਿ ਅੱਜ ਅਰਵਿੰਦ ਕੇਜਰੀਵਾਲ ਮੋਹਾਲੀ ‘ਚ ਪ੍ਰੈੱਸ ਕਾਨਫਰੰਸ ਕਰਨ ਤੋਂ ਬਾਅਦ ਖਰੜ ਡੋਰ-ਟੂ-ਡੋਰ ਪ੍ਰਚਾਰ ਲਈ ਗਏ ਸਨ । ਇਹ ਚੋਣ ਜ਼ਾਬਤੇ ਦੀ ਉਲੰਘਣਾ ਕਰਕੇ ਆਮ ਆਦਮੀ ਪਾਰਟੀ ਨੂੰ ਦਿੱਤਾ ਗਿਆ ਹੈ ਤੇ ਇਸ ਵਿਚ ਕਾਰਨ ਪੰਜ ਵਿਅਕਤੀਆਂ ਤੋਂ ਜ਼ਿਆਦਾ ਲੋਕਾਂ ਦਾ ਡੋਰ ਟੂ ਡੋਰ ਕੰਪੇਨਿੰਗ ਕਰਨਾ ਦੱਸਿਆ ਗਿਆ ਹੈ । ਇਸ ਬਾਬਤ ਚੋਣ ਕਮਿਸ਼ਨ ਨੇ 24 ਘੰਟਿਆਂ ਦੇ ਅੰਦਰ ਜਵਾਬ ਤਲਬ ਕੀਤਾ ਹੈ।