ਢੱਡਰੀਆਂਵਾਲੇ ਨੂੰ ਪੰਥ ਚੋ ਛੇਕਣ ਦੀਆਂ ਖਬਰਾਂ ਨੂੰ ਗਿਆਨੀ ਹਰਪ੍ਰੀਤ ਸਿੰਘ ਨੇ ਦਸਿਆ ਬੇਬੁਨਿਆਦ, ਕਿਹਾ ਅਕਾਲ ਤਖ਼ਤ ਸਾਹਿਬ ਦੇ ਪ੍ਰਬੰਧ ਲਈ ਦੇ ਸਕਦੇ ਹਨ ਸੁਝਾਅ

TeamGlobalPunjab
1 Min Read

ਅੰਮ੍ਰਿਤਸਰ : ਰਣਜੀਤ ਸਿੰਘ ਢੱਡਰੀਆਂਵਾਲੇ ਵਲੋਂ ਵਿਵਾਦਿਤ ਬਿਆਨ ਦਿਤੇ ਜਾਣ ਤੇ ਹੁਣ ਜਥੇਦਾਰ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਸਖਤ ਰੁੱਖ ਅਖਤਿਆਰ ਕਰ ਲਿਆ ਹੈ। ਅਜਿਹਾ ਇਸ ਲਈ ਕਿਹਾ ਜਾ ਰਿਹਾ ਹੈ ਕਿਉਂਕਿ ਉਨ੍ਹਾਂ ਨੇ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੂੰ ਖੂਬ ਖਰੀਆਂ ਖਰੀਆਂ  ਸੁਣਾਈਆਂ ਹਨ। ਗਿਆਨੀ ਹਰਪ੍ਰੀਤ ਸਿੰਘ ਨੇ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੂੰ ਪੰਥ ਚੋ ਛੇਕੇ ਜਾਣ ਦੀਆਂ ਖ਼ਬਰਾਂ ਨੂੰ ਬੇਬੁਨਿਆਦ ਦਸਿਆ ਹੈ ।

ਦੱਸ ਦੇਈਏ ਕਿ ਬੀਤੇ ਦਿਨੀ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦੇ ਸੰਗਰੂਰ ਜਿਲ੍ਹੇ ਚ ਦੀਵਾਨਾ ਨੂੰ ਲੈ ਕੇ ਕੁਝ ਸਿੱਖ ਜਥੇਬੰਦੀਆਂ ਵਲੋਂ ਸੋਧਾ ਲਾਉਣ ਦੀ ਧਮਕੀ ਦਿਤੀ ਗਈ ਸੀ। ਇਸ ਪਿੱਛੇ ਢੱਡਰੀਆਂ ਵਾਲੇ ਨੇ ਸ਼੍ਰੋਮਣੀ ਕਮੇਟੀ ਦਾ ਹੱਥ ਦਸਿਆ ਸੀ। ਇਸ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਨੇ ਆਪਣਾ ਬਿਆਨ ਦਿੰਦਿਆਂ ਕਿਹਾ ਕਿ ਜੇਕਰ ਢੱਡਰੀਆਂ ਵਾਲੇ ਨੂੰ ਇੰਜ ਲੱਗਦਾ ਹੈ ਕਿ ਅਕਾਲ ਤਖ਼ਤ ਸਾਹਿਬ ਦੇ ਪ੍ਰਬੰਧ ਵਿਚ ਕੋਈ ਕਮੀ ਹੈ ਤਾ ਉਹ ਆਪਣਾ ਸੁਝਾਅ ਦੇ ਸਕਦੇ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਸਾਹਿਬ ਮਹਾਨ ਹੈ।

Share this Article
Leave a comment