ਤਰੁਣ ਚੁੱਘ ਨੇ ਭਗਵਾਨ ਸ੍ਰੀ ਰਾਮ ਜੀ ਦੇ ਮੰਦਰ ਦੇ ਮਹੂਰਤ ਦੀ ਪਵਿੱਤਰ ਰਸਮ ਦਾ ਸਿਆਸੀਕਰਨ ਕਰਨ ਲਈ ਕਾਂਗਰਸ ਦੀ ਕੀਤੀ ਆਲੋਚਨਾ

Prabhjot Kaur
2 Min Read

ਚੰਡੀਗੜ੍ਹ: ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਾਂਗਰਸ ‘ਤੇ ਨਿਸ਼ਾਨਾ ਸਾਧਦੇ ਹੋਏ ਰਾਹੁਲ ਗਾਂਧੀ ਸਮੇਤ ਕਾਂਗਰਸ ਨੇਤਾਵਾਂ ਦੀ ਅਯੁੱਧਿਆ ‘ਚ ਪਵਿੱਤਰ ਰਾਮ ਮੰਦਰ ਦੇ ਸ਼ੁਭ ਮਹੂਰਤ ਨੂੰ ਸਿਆਸੀ ਸਮਾਰੋਹ ਕਰਾਰ ਦੇਣ ਦੀ ਆਲੋਚਨਾ ਕੀਤੀ ਅਤੇ ਕਿਹਾ ਕਿ ਇਹ ਕਾਂਗਰਸ ਨੇਤਾਵਾਂ ਦੇ ਭਗਵਾਨ ਸ੍ਰੀ ਰਾਮ ਜੀ ਵਿਰੋਧੀ ਰੁਖ ਨੂੰ ਦਰਸਾਉਂਦਾ ਹੈ।

ਚੁੱਘ ਨੇ ਕਿਹਾ ਕਿ ਕਾਂਗਰਸ ਹਮੇਸ਼ਾ ਹੀ ਭਾਰਤੀ ਸੱਭਿਆਚਾਰਕ ਕਦਰਾਂ-ਕੀਮਤਾਂ ਵਿਰੁੱਧ ਫੁੱਟ ਪਾਊ ਰਾਜਨੀਤੀ ਖੇਡਦੀ ਰਹੀ ਹੈ।

ਚੁੱਘ ਨੇ ਕਿਹਾ ਇਹ ਆਸਥਾ ਦਾ ਵਿਸ਼ਾ ਹੈ ਜਿਸ ਵਿੱਚ ਸਾਰੀਆਂ ਜਾਤਾਂ ਅਤੇ ਫਿਰਕਿਆਂ ਦੇ ਲੋਕ ਹਿੱਸਾ ਲੈਣਗੇ। ਉਨ੍ਹਾਂ ਕਿਹਾ ਕਿ ਭਗਵਾਨ ਸ੍ਰੀ ਰਾਮ ਜੀ ਰਾਸ਼ਟਰੀ ਗੌਰਵ ਹੈ, ਪਰ ਬਦਕਿਸਮਤੀ ਨਾਲ ਕਾਂਗਰਸ ਨੇ ਇਸ ਤੋਂ ਦੂਰ ਰਹਿਣ ਦਾ ਫੈਸਲਾ ਲੈ ਕੇ ਇਸ ਸਮਾਗਮ ਦਾ ਸਿਆਸੀਕਰਨ ਕਰ ਰਹੀ ਹੈ।

ਚੁੱਘ ਨੇ ਕਿਹਾ ਕਿ ਅਜਿਹੇ ਸਮੇਂ ਜਦੋਂ ਪੂਰਾ ਦੇਸ਼ ਭਗਵਾਨ ਸ੍ਰੀ ਰਾਮ ਦੇ ਜੈਕਾਰਿਆਂ ਨਾਲ ਗੂੰਜ ਰਿਹਾ ਹੈ, ਕਾਂਗਰਸ ਲੋਕ ਭਾਵਨਾਵਾਂ ਦੇ ਉਲਟ ਵਿਘਨਕਾਰੀ ਸੁਰ ਵਿੱਚ ਆਪਣੀ ਆਵਾਜ਼ ਬੁਲੰਦ ਕਰ ਰਹੀ ਹੈ।

- Advertisement -

ਉਨ੍ਹਾਂ ਕਿਹਾ ਕਿ ਸਿਆਸੀ ਚਿੰਤਾਵਾਂ ਦੇ ਬਾਵਜੂਦ ਅਯੁੱਧਿਆ ਸਮਾਗਮ ਲਈ ਸਾਰਿਆਂ ਨੂੰ ਸੱਦਾ ਪੱਤਰ ਭੇਜੇ ਗਏ ਹਨ, ਫਿਰ ਵੀ ਕਾਂਗਰਸ ਇਸ ‘ਤੇ ਸਿਆਸਤ ਕਰਨ ਤੋਂ ਬਚ ਨਹੀਂ ਸਕਦੀ। ਕਾਂਗਰਸ ਨੂੰ ਇਸ ਤੋਂ ਸਬਕ ਲੈਣਾ ਚਾਹੀਦਾ ਹੈ ਕਿ ਉਸਦੇ ਸੀਨੀਅਰ ਕਾਂਗਰਸੀ ਆਗੂ ਕਰਨ ਸਿੰਘ ਵਰਗੇ ਪ੍ਰਮੁੱਖ ਲੋਕਾਂ ਦਾ ਇਸ ਮਾਮਲੇ ‘ਤੇ ਕੀ ਕਹਿ ਰਹੇ ਹਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

TAGGED: ,
Share this Article
Leave a comment