ਤਾਮਿਲਨਾਡੂ ਦੇ ਕੂਨੂਰ ‘ਚ ਅੱਜ ਫੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ ਹੈ। ਤਾਮਿਲਨਾਡੂ ‘ਚ ਫੌਜੀ ਹੈਲੀਕਾਪਟਰ ਹਾਦਸੇ ‘ਚ ਸੀਨੀਅਰ ਅਧਿਕਾਰੀ ਮੌਜੂਦ ਸਨ। ਸੂਤਰਾਂ ਮੁਤਾਬਕ ਚੀਫ ਆਫ ਡਿਫੈਂਸ ਸਟਾਫ ਜਨਰਲ ਬਿਪਿਨ ਰਾਵਤ ਵੀ ਹੈਲੀਕਾਪਟਰ ‘ਚ ਸਵਾਰ ਸਨ।
ਹੈਲੀਕਾਪਟਰ ‘ਚ 6 ਅਧਿਕਾਰੀਆਂ ਸਣੇ 14 ਲੋਕ ਸਵਾਰ ਸਨ। ਬਿਪਿਨ ਰਾਵਤ ਆਪਣੇ ਪੂਰੇ ਪਰਿਵਾਰ ਨਾਲ ਮੌਜੂਦ ਸਨ। 4 ਲੋਕਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ।
ਸ਼ੁਰੂਆਤੀ ਜਾਣਕਾਰੀ ਅਨੁਸਾਰ CDS ਬਿਪਿਨ ਰਾਵਤ ਆਪਣੀ ਪਤਨੀ ਨਾਲ ਊਟੀ ਵਿੱਚ ਇੱਕ ਸਮਾਗਮ ਵਿੱਚ ਸ਼ਾਮਿਲ ਹੋਣ ਜਾ ਰਹੇ ਸਨ। ਪਰ ਇਹ ਹਾਦਸਾ ਕੂਨੂਰ ਦੇ ਸੰਘਣੇ ਜੰਗਲ ਵਿੱਚ ਵਾਪਰਿਆ ਹੈ। ਹਾਲਾਂਕਿ ਫੌਜ ਨੇ ਅਜੇ ਤੱਕ ਕੋਈ ਬਿਆਨ ਜਾਰੀ ਨਹੀਂ ਕੀਤਾ ਹੈ।ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।