ਤਾਮਿਲਨਾਡੂ: ਭਾਰਤੀ ਹਵਾਈ ਸੈਨਾ ਦੇ ਇਕ ਅਧਿਕਾਰੀ ਨੇ ਕਿਹਾ ਹੈ ਕਿ ਤਾਮਿਲਨਾਡੂ ਦੇ ਕੂਨੂਰ ਨੇੜੇ ਹਾਦਸਾਗ੍ਰਸਤ ਹੋਏ ਹੈਲੀਕਾਪਟਰ ਦਾ ਬਲੈਕ ਬਾਕਸ ਮਿਲ ਗਿਆ ਹੈ। ਹਾਦਸੇ ਦਾ ਕਾਰਨ ਜਾਂਚ ਤੋਂ ਬਾਅਦ ਹੀ ਸਾਹਮਣੇ ਆਵੇਗਾ।
ਦਸ ਦਈਏ ਕਿ ਕੱਲ੍ਹ ਤਾਮਿਲਨਾਡੂ ਦੇ ਨੀਲਗਿਰੀ ਵਿੱਚ ਭਾਰਤੀ ਹਵਾਈ ਫੌਜ ਦੇ ਹੈਲੀਕਾਪਟਰ ਹਾਦਸਾਗ੍ਰਸਤ ਹੋਗਿਆ ਸੀ। ਜਿਸ ‘ਚ ਚੀਫ਼ ਆਫ ਡਿਫੈਂਸ ਸਟਾਫ਼ (ਸੀਡੀਐੱਸ) ਜਨਰਲ ਬਿਪਿਨ ਰਾਵਤ, ਉਨ੍ਹਾਂ ਦੀ ਪਤਨੀ ਮਧੂਲਿਕਾ ਰਾਵਤ ਸਮੇਤ 13 ਹੋਰਨਾਂ ਦੀ ਮੌਤ ਹੋ ਗਈ।