ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਦਾ ਅਸਤੀਫਾ ਪ੍ਰਵਾਨ

Global Team
1 Min Read

ਅੰਮ੍ਰਿਤਸਰ: ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਨੇ ਬੀਤੇ ਦਿਨ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਮਿਲੀ ਜਾਣਕਾਰੀ ਮੁਤਾਬਕ ਇਹ ਫੈਸਲਾ ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਦੀ ਅੱਜ ਹੋਈ ਮੀਟਿੰਗ ਵਿੱਚ ਲਿਆ ਗਿਆ ਹੈ। ਸ੍ਰੀ ਅਕਾਲ ਤਖ਼ਤ ਵੱਲੋਂ ਬਣਾਈ ਗਈ ਸੱਤ ਮੈਂਬਰੀ ਜਾਂਚ ਕਮੇਟੀ ਦੀ ਰਿਪੋਰਟ ਮਗਰੋਂ ਇਹ ਕਾਰਵਾਈ ਕੀਤੀ ਗਈ ਹੈ।

ਯਾਦ ਰਹੇ ਜਥੇਦਾਰ ਗਿਆਨੀ ਇਕਬਾਲ ਸਿੰਘ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਸੀ ਪਰ ਕੁਝ ਸਮੇਂ ਮਗਰੋਂ ਹੀ ਉਨ੍ਹਾਂ ਮੁੜ ਸੇਵਾ ਸਾਂਭ ਲਈ ਸੀ। ਉਨ੍ਹਾਂ ਸੋਮਵਾਰ ਆਪਣੇ ਹਿਤੈਸ਼ੀਆਂ ਨਾਲ ਮੀਟਿੰਗ ਵੀ ਕੀਤੀ ਹੈ, ਜਿਸ ਵਿੱਚ ਉਨ੍ਹਾਂ ਦੋਸ਼ ਲਾਏ ਹਨ ਕਿ ਉਨ੍ਹਾਂ ਖ਼ਿਲਾਫ਼ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ। ਇਸ ਮਗਰੋਂ ਸਥਿਤੀ ਭੰਬਲਭੂਸੇ ਵਾਲੀ ਬਣ ਗਈ ਸੀ।

ਗਿਆਨੀ ਇਕਬਾਲ ਸਿੰਘ ਕਈ ਵਿਵਾਦਾਂ ਵਿੱਚ ਘਿਰੇ ਹੋਏ ਸੀ। ਉਨ੍ਹਾਂ ਉਪਰ ਦੋ ਵਿਆਹ ਕਰਵਾਉਣ, ਦੂਜੀ ਪਤਨੀ ਨੂੰ ਤੰਗ ਪ੍ਰੇਸ਼ਾਨ ਕਰਨ ਤੇ ਉਨ੍ਹਾਂ ਦੇ ਬੇਟੇ ਵੱਲੋਂ ਸ਼ਰੇਆਮ ਸਿਗਰਟਨੋਸ਼ੀ ਕਰਨ ਦੇ ਇਲਜ਼ਾਮ ਸਨ। ਉਨ੍ਹਾਂ ਦੀਆਂ ਕਈ ਸ਼ਿਕਾਇਤਾਂ ਸ਼੍ਰੀ ਅਕਾਲ ਤਖਤ ਸਾਹਿਬ ਕੋਲ ਪਹੁੰਚੀਆਂ ਸੀ। ਇਸ ਮਗਰੋਂ ਇਹ ਕਾਰਵਾਈ ਕੀਤੀ ਗਈ ਹੈ।

Share This Article
Leave a Comment