ਚੰਡੀਗੜ੍ਹ: ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਦਲਜੀਤ ਸਿੰਘ ਦੀ ਸ਼ੱਕੀ ਹਾਲਾਤਾਂ ਵਿੱਚ ਹੋਈ ਮੌਤ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅਹਿਮ ਨਿਰਦੇਸ਼ ਜਾਰੀ ਕੀਤੇ ਹਨ। ਅਦਾਲਤ ਨੇ ਪੰਜਾਬ ਸਰਕਾਰ ਨੂੰ ਹੁਕਮ ਦਿੱਤਾ ਹੈ ਕਿ ਏਮਜ਼ (AIIMS) ਬਠਿੰਡਾ ਅਤੇ ਪੀ.ਜੀ.ਆਈ. ਚੰਡੀਗੜ੍ਹ ਵੱਲੋਂ ਤਿਆਰ ਕੀਤੀਆਂ ਪੋਸਟਮਾਰਟਮ ਅਤੇ ਵਿਸਰਾ ਰਿਪੋਰਟਾਂ ਅਗਲੀ ਸੁਣਵਾਈ ਦੌਰਾਨ ਅਦਾਲਤ ਵਿੱਚ ਪੇਸ਼ ਕੀਤੀਆਂ ਜਾਣ। ਇਸ ਦੇ ਨਾਲ ਹੀ ਮਾਮਲੇ ਦੀ ਅਗਲੀ ਸੁਣਵਾਈ ਇੱਕ ਮਹੀਨੇ ਲਈ ਮੁਲਤਵੀ ਕਰ ਦਿੱਤੀ ਗਈ ਹੈ। ਦਰਅਸਲ, ਮ੍ਰਿਤਕ ਦਲਜੀਤ ਸਿੰਘ ਦੀ ਪਤਨੀ ਅਤੇ ਮਾਤਾ ਵੱਲੋਂ ਹਾਈ ਕੋਰਟ ਵਿੱਚ ਇੱਕ ਅਰਜ਼ੀ ਦਾਇਰ ਕੀਤੀ ਗਈ ਸੀ। ਇਸ ਵਿੱਚ 3 ਨਵੰਬਰ 2026 ਨੂੰ ਅਦਾਲਤ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਵਿੱਚ ਸੋਧ ਕਰਨ ਦੀ ਮੰਗ ਕੀਤੀ ਗਈ ਸੀ। ਪਰਿਵਾਰ ਨੇ ਮ੍ਰਿਤਕ ਦੀ ਦੇਹ ਦਾ ਅੰਤਿਮ ਸਸਕਾਰ ਉਸ ਦੇ ਜੱਦੀ ਪਿੰਡ ਮਾਨਸਾ ਵਿਖੇ ਕਰਨ ਦੀ ਇਜਾਜ਼ਤ ਮੰਗੀ ਸੀ।
ਪੰਜਾਬ ਸਰਕਾਰ ਅਤੇ ਐਕਸ਼ਨ ਕਮੇਟੀ ਵਿਚਾਲੇ ਪਰਵਿੰਦਰ ਝੋਟਾ ਦੇ ਸੰਸਕਾਰ ਦੀ ਬਣੀ ਸਹਿਮਤੀ
ਅਦਾਲਤ ਨੂੰ ਦੱਸਿਆ, ਜੱਦੀ ਪਿੰਡ ਵਿੱਚ ਹੋ ਚੁੱਕਾ ਹੈ ਸਸਕਾਰ
ਅੱਜ ਇਸ ਮਾਮਲੇ ਦੀ ਸੁਣਵਾਈ ਜਸਟਿਸ ਸੰਜੇ ਵਸ਼ਿਸ਼ਠ ਦੇ ਬੈਂਚ ਸਾਹਮਣੇ ਹੋਈ। ਸੁਣਵਾਈ ਦੌਰਾਨ ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਵਧੀਕ ਐਡਵੋਕੇਟ ਜਨਰਲ ਚੰਚਲ ਸਿੰਗਲਾ ਨੇ ਅਦਾਲਤ ਨੂੰ ਜਾਣੂ ਕਰਵਾਇਆ ਕਿ ਦਲਜੀਤ ਸਿੰਘ ਦਾ ਅੰਤਿਮ ਸਸਕਾਰ ਉਸ ਦੇ ਜੱਦੀ ਪਿੰਡ ਮਾਨਸਾ ਵਿਖੇ ਸ਼ਾਂਤੀਪੂਰਵਕ ਢੰਗ ਨਾਲ ਕਰ ਦਿੱਤਾ ਗਿਆ ਹੈ। ਸਰਕਾਰ ਵੱਲੋਂ ਦਿੱਤੀ ਗਈ ਇਸ ਜਾਣਕਾਰੀ ਤੋਂ ਬਾਅਦ ਅਦਾਲਤ ਨੇ ਪੋਸਟਮਾਰਟਮ ਅਤੇ ਵਿਸਰਾ ਰਿਪੋਰਟਾਂ ਨੂੰ ਲੈ ਕੇ ਅਹਿਮ ਨਿਰਦੇਸ਼ ਜਾਰੀ ਕੀਤੇ।
ਸੰਗਰੂਰ ਰੈਲੀ ‘ਚ ਰਾਜਾ ਵੜਿੰਗ ਦਾ ਵੱਡਾ ਐਲਾਨ! ਰਾਹੁਲ ਗਾਂਧੀ ਸਾਹਮਣੇ ਕਹਿ ਦਿੱਤੀ ਵੱਡੀ ਗੱਲ
AIIMS ਅਤੇ PGI ਦੀਆਂ ਰਿਪੋਰਟਾਂ ‘ਤੇ ਰਹੇਗੀ ਨਜ਼ਰ
ਹਾਈ ਕੋਰਟ ਨੇ ਸਰਕਾਰੀ ਵਕੀਲ ਨੂੰ ਹੁਕਮ ਦਿੱਤਾ ਹੈ ਕਿ ਏਮਜ਼ ਬਠਿੰਡਾ ਅਤੇ ਪੀ.ਜੀ.ਆਈ. ਚੰਡੀਗੜ੍ਹ ਦੀਆਂ ਪੋਸਟਮਾਰਟਮ ਅਤੇ ਵਿਸਰਾ ਰਿਪੋਰਟਾਂ ਅਗਲੀ ਸੁਣਵਾਈ ਮੌਕੇ ਅਦਾਲਤ ਵਿੱਚ ਦਾਖ਼ਲ ਕੀਤੀਆਂ ਜਾਣ। ਇਸ ਮਾਮਲੇ ਵਿੱਚ ਪਟੀਸ਼ਨਰਾਂ ਵੱਲੋਂ ਐਡਵੋਕੇਟ ਬਲਤੇਜ ਸਿੰਘ ਸਿੱਧੂ ਪੇਸ਼ ਹੋਏ। ਹੁਣ ਇਸ ਕੇਸ ਦੀ ਅਗਲੀ ਸੁਣਵਾਈ ਇੱਕ ਮਹੀਨੇ ਬਾਅਦ ਹੋਵੇਗੀ, ਜਿਸ ਦੌਰਾਨ ਮੈਡੀਕਲ ਰਿਪੋਰਟਾਂ ਅਦਾਲਤ ਸਾਹਮਣੇ ਰੱਖੀਆਂ ਜਾਣਗੀਆਂ।

