ਖੰਨਾ : ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਦੇ ਸੱਦੇ ’ਤੇ ਪੰਜਾਬ ਸਰਕਾਰ ਖਿਲਾਫ਼ ਵੱਡੀ ਗਿਣਤੀ ’ਚ ਠੇਕਾ ਕਾਮਿਆਂ ਨੇ ਆਪਣੇ ਪਰਿਵਾਰਾਂ ਸਮੇਤ ਲਗਾਤਾਰ 24 ਘੰਟੇ ਤੋਂ ਦਿੱਲੀ ਅੰਮ੍ਰਿਤਸਰ ਨੈਸ਼ਨਲ ਹਾਈਵੇ ਜਾਮ ਕੀਤਾ।
ਦਸ ਦਈਏ ਕਿ ਸ਼ੁੱਕਰਵਾਰ ਨੂੰ ਸ਼ੁਰੂ ਕੀਤਾ ਗਿਆ ਇਹ ਧਰਨਾ ਸਾਰੀ ਰਾਤ ਜਾਰੀ ਰਿਹਾ । ਸ਼ਨੀਵਾਰ ਨੂੰ ਪੰਜਾਬ ਸਰਕਾਰ ਵੱਲੋਂ ਮੀਟਿੰਗ ਦਾ ਸਮਾਂ ਮਿਲਣ ਮਗਰੋਂ ਚੁੱਕ ਲਿਆ ਗਿਆ ਹੈ। ਕੈਬਨਿਟ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੇ ਯੂਨੀਅਨ ਆਗੂਆਂ ਨਾਲ ਮੀਟਿੰਗ ਕਰਦੇ ਹੋਏ ਮੁੱਖਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਫੋਨ ਤੇ ਗੱਲ ਕਰਵਾਈ। ਇਸ ਦੌਰਾਨ ਐਤਵਾਰ ਨੂੰ ਸ਼ਾਮ 6 ਵਜੇ ਪੰਜਾਬ ਭਵਨ ਵਿਖੇ ਮੀਟਿੰਗ ਦਾ ਸਮਾਂ ਮਿਲਿਆ। ਯੂਨੀਅਨ ਆਗੂ ਨੇ ਦੱਸਿਆ ਕਿ ਕੈਬਿਨੇਟ ਮੰਤਰੀ ਕੋਟਲੀ ਨਾਲ ਮੀਟਿੰਗ ਮਗਰੋਂ ਪੰਜਾਬ ਭਵਨ ਚ ਮੀਟਿੰਗ ਦਾ ਸਮਾਂ ਮਿਲਿਆ ਹੈ। ਜੇਕਰ ਮੀਟਿੰਗ ‘ਚ ਉਹਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਤਾਂ ਅਗਲਾ ਸੰਘਰਸ਼ ਉਲੀਕਿਆ ਜਾਵੇਗਾ।