ਨਵੀਂ ਦਿੱਲੀ : ਦਿੱਲੀ ਵਿਧਾਨ ਸਭਾ ਚੋਣਾਂ ਦੀ ਤਾਰੀਖ ਨੇੜੇ ਆਉਂਦੀ ਜਾ ਰਹੀ ਹੈ ਅਤੇ ਇਸ ਤੋਂ ਪਹਿਲਾ ਸਾਰੀਆਂ ਹੀ ਪਾਰਟੀਆ ਨੇ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ। ਇਧਰ ਦੂਜੇ ਪਾਸੇ ਕਾਂਗਰਸ ਪ੍ਰਧਾਨ ਸੋਨੀਆਂ ਗਾਂਧੀ ਦੀ ਸਿਹਤ ਖਰਾਬ ਹੋ ਗਈ ਹੈ ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ਭਰਤੀ ਕਵਾਇਆ ਗਿਆ ਹੈ।
ਰਿਪੋਰਟਾਂ ਮੁਤਾਬਿਕ ਉਨ੍ਹਾਂ ਦੇ ਪੇਟ ਚ ਦਰਦ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਇਥੋਂ ਦੇ ਸਰ ਗੰਗਾ ਰਾਮ ਹਸਪਤਾਲ ਚ ਭਰਤੀ ਕਰਵਾਇਆ ਗਿਆ। ਪਤਾ ਇਹ ਵੀ ਲਗਿਆ ਹੈ ਕਿ ਇਸ ਮੌਕੇ ਪ੍ਰਿਅੰਕਾ ਗਾਂਧੀ ਵਾਡਰਾ ਅਤੇ ਰਾਹੁਲ ਗਾਂਧੀ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਦਸਣਯੋਗ ਹੈ ਕਿ ਸ਼ਨੀਵਾਰ ਨੂੰ ਬਜ਼ਟ ਦੌਰਾਨ ਵੀ ਸੋਨੀਆਂ ਗਾਂਧੀ ਲੋਕ ਸਭਾ ਅੰਦਰ ਮੌਜੂਦ ਨਹੀਂ ਸਨ।
Congress President Mrs. Sonia Gandhi admitted in Delhi’s Ganga Ram hospital…Himachal Congress Wishes her A Speedy Recovery 
https://t.co/59BSIyg6K5
— Himachal Congress (@INCHimachal) February 2, 2020