ਦਿੱਲੀ ਸਥਿਤ 500 ਸਾਲ ਪੁਰਾਣਾ ਰਵਿਦਾਸ ਮੰਦਰ ਢਾਹੇ ਜਾਣ ਦੇ ਵਿਰੋਧ ‘ਚ ਅੱਜ ਪੰਜਾਬ ਬੰਦ

TeamGlobalPunjab
1 Min Read

ਦਿੱਲੀ ‘ਚ ਸਥਿਤ ਤੁਗ਼ਲਕਾਬਾਦ ਖੇਤਰ ‘ਚ 500 ਸਾਲ ਪੁਰਾਣੇ ਸ੍ਰੀ ਗੁਰੂ ਰਵੀਦਾਸ ਮੰਦਰ ‘ਤੇ ਕਾਰਵਾਈ ਤੋਂ ਬਾਅਦ ਪੰਜਾਬ ‘ਚ ਦਲਿਤ ਭਾਈਚਾਰੇ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ। ਜਿਸ ਦੇ ਚਲਦਿਆਂ ਭਾਈਚਾਰੇ ਦੀਆਂ ਵੱਖ ਵੱਖ ਜਥੇਬੰਦੀਆਂ ਵੱਲੋਂ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ।

ਜਿਸ ਕਾਰਨ ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਅੱਜ ਵਿਦਿਅਕ ਸੰਸਥਾਵਾਂ ਵਿਚ ਛੁੱਟੀ ਕਰ ਦਿੱਤੀ ਗਈ ਹੈ। ਪ੍ਰਦਰਸ਼ਨਕਾਰੀਆਂ ਵੱਲੋਂ ਕਈ ਹਾਈਵੇਅ ਬੰਦ ਕੀਤੇ ਹੋਏ ਹਨ ਜਿਸ ਕਾਰਨ ਆਵਾਜਾਈ ਵੀ ਪ੍ਰਭਾਵਿਤ ਹੋ ਰਹੀ ਹੈ।

ਇਸ ਬੰਦ ਦਾ ਅਸਰ ਵੱਖ-ਵੱਖ ਥਾਵਾਂ ‘ਤੇ ਦੇਖਣ ਨੂੰ ਮਿਲ ਰਿਹਾ ਜ਼ਿਲ੍ਹਾ ਜਲੰਧਰ, ਹੁਸ਼ਿਆਰਪੁਰ, ਕਪੂਰਥਲਾ ਅਤੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰਾਂ ਵੱਲੋਂ ਆਪਣੇ ਜ਼ਿਲ੍ਹੇ ਵਿਚ ਪੈਂਦੇ ਸਰਕਾਰੀ, ਅਰਧ ਸਰਕਾਰੀ ਅਤੇ ਪ੍ਰਾਈਵੇਟ ਸਕੂਲ, ਵਿਦਿਅਕ ਅਦਾਰੇ, ਕਾਲਜ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਬੀਤੇ 10 ਅਗਸਤ ਨੂੰ ਗੁਰੂ ਰਵਿਦਾਸ ਦਾ ਮੰਦਰ ਤੋੜ ਦਿੱਤਾ ਗਿਆ ਸੀ। ਇਸ ਤੋਂ ਬਾਅਦ ਦਲਿਤ ਭਾਈਚਾਰੇ ਵਿਚ ਇਸ ਨੂੰ ਲੈ ਕੇ ਭਾਰੀ ਰੋਸ ਪਾਇਆ ਜਾ ਰਿਹਾ ਹੈ। ਵੱਖ ਵੱਖ ਜਥੇਬੰਦੀਆਂ ਵੱਲੋਂ ਇਸ ਦੇ ਵਿਰੋਧ ਵਿਚ ਸੜਕਾਂ ਵੀ ਜਾਮ ਕੀਤੀਆਂ ਗਈਆਂ ਅਤੇ ਬੀਤੇ ਕੱਲ੍ਹ ਸ਼ਹੀਦ ਭਗਤ ਸਿੰਘ ਨਗਰ ਨੂੰ ਪੂਰਨ ਤੌਰ ਉਤੇ ਬੰਦ ਰੱਖਿਆ ਗਿਆ ਸੀ।

Share this Article
Leave a comment