ਚੰਡੀਗੜ੍ਹ: ਦਿੱਲੀ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਗੁਰੂ ਗੋਬਿੰਦ ਸਿੰਘ ਜੀ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸਾਹਿਬ ਜਾਣ ਲਈ ਕਰਫ਼ਿਊ ਵਿੱਚ ਛੋਟ ਦੇਣ ਦਾ ਐਲਾਨ ਕੀਤਾ ਹੈ।
ਸ਼ਨੀਵਾਰ ਨੂੰ ਅਰਵਿੰਦ ਕੇਜਰੀਵਾਲ ਦੀ ਸਰਕਾਰ ਵੱਲੋਂ ਇੱਕ ਨੋਟੀਫ਼ਿਕੇਸ਼ਨ ਜਾਰੀ ਕਰਕੇ ਜ਼ਿਲ੍ਹਾ ਅਧਿਕਾਰੀਆਂ ਅਤੇ ਪੁਲੀਸ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਹਨ ਕਿ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖ ਸ਼ਰਧਾਲੂ ਗੁਰਦੁਆਰਾ ਸਾਹਿਬ ਮੱਥਾ ਟੇਕਣ ਜਾ ਸਕਦੇ ਹਨ। ਇਸ ਦੇ ਨਾਲ ਹੀ ਕੇਂਦਰ ਅਤੇ ਦਿੱਲੀ ਸਰਕਾਰ ਵੱਲੋਂ ਜਾਰੀ ਕੋਵਿਡ ਬਾਰੇ ਹਦਾਇਤਾਂ ਲਾਗੂ ਕਰਨ ਦੀ ਅਪੀਲ ਕਰਦਿਆਂ ਕਿਹਾ ਗਿਆ ਕਿ ਸਮਾਜਿਕ ਦੂਰੀ, ਮਾਸਕ ਅਤੇ ਹੋਰ ਹਦਾਇਤਾਂ ਦੀ ਪਾਲਣਾ ਜ਼ਰੂਰ ਕੀਤੀ ਜਾਵੇ।