ਦੇਹਰਾਦੂਨ ਕੈਂਟ ਤੋਂ ਭਾਜਪਾ ਵਿਧਾਇਕ ਹਰਬੰਸ ਕਪੂਰ ਦਾ ਦੇਹਾਂਤ, ਪਾਰਟੀ ਵਿੱਚ ਸੋਗ ਦੀ ਲਹਿਰ

TeamGlobalPunjab
2 Min Read

ਉੱਤਰਾਖੰਡ: ਦੇਹਰਾਦੂਨ ਦੇ ਕੈਂਟ ਇਲਾਕੇ ਤੋਂ ਭਾਜਪਾ ਵਿਧਾਇਕ ਹਰਬੰਸ ਕਪੂਰ ਦਾ ਦੇਹਾਂਤ ਹੋ ਗਿਆ ਹੈ। ਕਪੂਰ ਲਗਾਤਾਰ ਅੱਠ ਵਾਰ ਵਿਧਾਇਕ ਚੁਣੇ ਗਏ ਸਨ। ਉਹ ਉੱਤਰਾਖੰਡ ਵਿਧਾਨ ਸਭਾ ਦੇ ਸਪੀਕਰ ਦਾ ਅਹੁਦਾ ਵੀ ਸੰਭਾਲ ਚੁੱਕੇ ਹਨ। ਭਾਜਪਾ ਦੇ ਸਭ ਤੋਂ ਸੀਨੀਅਰ ਵਿਧਾਇਕ ਅਤੇ ਵਿਧਾਨ ਸਭਾ ਦੇ ਸਾਬਕਾ ਸਪੀਕਰ ਹਰਬੰਸ ਕਪੂਰ ਦੇ ਅਚਾਨਕ ਦਿਹਾਂਤ ‘ਤੇ ਸੋਮਵਾਰ ਨੂੰ ਸੂਬੇ ਭਰ ‘ਚ ਹੋਣ ਵਾਲੇ ਭਾਰਤੀ ਜਨਤਾ ਪਾਰਟੀ ਦੇ ਸਾਰੇ ਪ੍ਰੋਗਰਾਮ ਮੁਲਤਵੀ ਕਰ ਦਿੱਤੇ ਗਏ ਹਨ।

ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਹਰਬੰਸ ਕਪੂਰ ਦੇ ਦੇਹਰਾਦੂਨ ਸਥਿਤ ਨਿਵਾਸ ‘ਤੇ ਪਹੁੰਚ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਦੌਰਾਨ ਮੁੱਖ ਮੰਤਰੀ ਨੇ ਉਨ੍ਹਾਂ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਪ੍ਰਮਾਤਮਾ ਅੱਗੇ  ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ  ਦੀ ਅਰਦਾਸ ਕੀਤੀ। ਉਨ੍ਹਾਂ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਅੱਗੇ ਅਰਦਾਸ ਵੀ ਕੀਤੀ।

ਉੱਤਰਾਖੰਡ ਵਿਧਾਨ ਸਭਾ ਦੇ ਸਪੀਕਰ ਪ੍ਰੇਮਚੰਦ ਅਗਰਵਾਲ ਨੇ ਸੀਨੀਅਰ ਭਾਜਪਾ ਨੇਤਾ ਹਰਬੰਸ ਕਪੂਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।  ਉਨ੍ਹਾਂ ਕਿਹਾ ਕਿ ਹਰਬੰਸ ਕਪੂਰ, ਜੋ ਸਾਰਿਆਂ ਦੇ ਮਾਰਗ ਦਰਸ਼ਕ ਸਨ, ਦਾ ਦੇਹਾਂਤ ਇੱਕ ਯੁੱਗ ਦਾ ਅੰਤ ਹੈ।

ਦੂਜੇ ਪਾਸੇ ਕਾਂਗਰਸ ਨੇ ਹਰੰਬਸ ਕਪੂਰ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕਰਦੇ ਹੋਏ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਸੋਮਵਾਰ ਨੂੰ ਹੋਣ ਵਾਲੀ ਆਪਣੀ ਰੈਲੀ ਨੂੰ ਮੁਲਤਵੀ ਕਰ ਦਿੱਤਾ।

ਕੈਬਨਿਟ ਮੰਤਰੀ ਗਣੇਸ਼ ਜੋਸ਼ੀ ਨੇ ਹਰਬੰਸ ਕਪੂਰ ਦੇ ਅਚਾਨਕ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਕਿਹਾ- ਅੱਜ ਮੈਂ ਜੋ ਵੀ ਹਾਂ, ਉਹ ਕਪੂਰ ਸਾਹਿਬ ਦਾ ਆਸ਼ੀਰਵਾਦ ਹੈ। ਉਨ੍ਹਾਂ  ਨੇ ਕਿਹਾ ਕਿ ਕਪੂਰ ਸਾਹਿਬ ਦਾ ਦੇਹਾਂਤ ਭਾਰਤੀ ਜਨਤਾ ਪਾਰਟੀ ਦੇ ਨਾਲ-ਨਾਲ ਮੇਰੇ ਲਈ ਵੀ ਨਿੱਜੀ ਘਾਟਾ ਹੈ।

Share this Article
Leave a comment