ਚੰਡੀਗੜ੍ਹ :ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ‘ਆਮ ਆਦਮੀ ਪਾਰਟੀ’ ਨੇ ਸੂਬੇ ਵਿੱਚ ਸਿਆਸੀ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਹਨ। ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਮੰਗਲਵਾਰ ਨੂੰ ਪੰਜਾਬ ਦੇ ਦੋ ਦਿਨਾਂ ਦੌਰੇ ’ਤੇ ਆ ਰਹੇ ਹਨ। ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਅਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਨੇ ਦੱਸਿਆ ਕਿ ਕੇਜਰੀਵਾਲ ਪੰਜਾਬ ਦੀ ਖੁਸ਼ਹਾਲੀ ਲਈ ਜਲੰਧਰ ਸਥਿਤ ਦੇਵੀ ਤਲਾਬ ਮੰਦਰ ’ਚ ਮੱਥਾ ਟੇਕਣ ਲਈ ਪਹੁੰਚ ਰਹੇ ਹਨ ਜੋ ਦੁਪਹਿਰ ਕਰੀਬ 3 ਵਜੇ ਅੰਮ੍ਰਿਤਸਰ ਹਵਾਈ ਅੱਡੇ ’ਤੇ ਪਹੁੰਚਣਗੇ।
ਇਸ ਤੋਂ ਬਾਅਦ ਸ਼ਾਮ ਕਰੀਬ 6 ਵਜੇ ਜਲੰਧਰ ਦੇ ਦੇਵੀ ਤਲਾਬ ਮੰਦਰ ਜਾਣਗੇ, ਜਿੱਥੇ ਕੇਜਰੀਵਾਲ ਹਸਦੇ -ਬਸਦੇ ਪੰਜਾਬ ਲਈ ਮਾਤਾ ਰਾਣੀ ਦਾ ਅਸ਼ੀਰਵਾਦ ਲੈਣਗੇ। ਇਸ ਤੋਂ ਇਲਾਵਾ ਉਨ੍ਹਾਂ ਹੋਰ ਕੋਈ ਜਾਣਕਾਰੀ ਹੋਣ ਤੋਂ ਇਨਕਾਰ ਕਰ ਦਿੱਤਾ। ਇਸ ਦੌਰਾਨ ਜਲੰਧਰ ਦੇ ਵਪਾਰੀਆਂ ਤੇ ਪਾਰਟੀ ਦੇ ਸਿਆਸੀ ਆਗੂਆਂ ਨਾਲ ਮੀਟਿੰਗ ਕਰਨਗੇ ਜਿਸ ਨਾਲ ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਭਵਿੱਖ ਦੀ ਰਣਨੀਤੀ ਤਿਆਰ ਕੀਤੀ ਜਾ ਸਕੇ।