ਧਾਰਾ 370 ਹਟਾਉਣ ਤੋਂ ਬਾਅਦ ਪਾਕਿਸਤਾਨ ‘ਚ ਪੈ ਗਿਆ ਵੱਡਾ ਰੌਲਾ, ਇਮਰਾਨ ਨੇ ਸੱਦ ਲਈ ਹੰਗਾਮੀ ਮੀਟਿੰਗ, ਫੌਜ ਤੋ ਪ੍ਰਸ਼ਾਸਨਿਕ ਅਧਿਕਾਰੀ ਹਾਈ ਅਲਰਟ ‘ਤੇ, ਪਾਕਿ ਨੇ ਅਮਰੀਕਾ ਤੋਂ ਵੀ ਮੰਗ ਮਦਦ

TeamGlobalPunjab
4 Min Read

ਇਸਲਾਮਾਬਾਦ : ਇੱਕ ਪਾਸੇ ਜਿੱਥੇ ਰਾਜ ਸਭਾ ਅੰਦਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਜੰਮੂ ਕਸ਼ਮੀਰ ਨੂੰ ਵਿਸ਼ੇਸ਼ ਰਾਜ ਦਾ ਦਰਜਾ ਦਿੰਦੀ ਧਾਰਾ 370 ਤੇ 35 ਏ ਨੂੰ ਖਤਮ ਕੀਤੇ ਜਾਣ ਦਾ ਐਲਾਨ ਕੀਤਾ ਹੈ ਉੱਥੇ ਦੂਜੇ ਪਾਸੇ ਇਸ ਦਾ ਅਸਰ ਪੂਰੇ ਭਾਰਤ ‘ਚ ਹੀ ਨਹੀਂ ਗੁਆਂਢੀ ਮੁਲਕ ਪਾਕਿਸਤਾਨ ‘ਚ ਵੀ ਦੇਖਣ ਨੂੰ ਮਿਲਿਆ ਹੈ। ਅਮਿਤ ਸ਼ਾਹ ਦੇ ਇਸ ਐਲਾਨ ਤੋਂ ਪਹਿਲਾਂ ਹੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਦੇਸ਼ ਦੀ ਰਾਸ਼ਟਰੀ ਸੁਰੱਖਿਆ ਕਮੇਟੀ ਦੀ ਬੈਠਕ ਸੱਦ ਲਈ ਹੈ, ਤੇ ਇਸ ਤੋਂ ਬਾਅਦ ਇਮਰਾਨ ਖਾਨ ਨੇ ਕਿਹਾ ਹੈ ਕਿ ਭਾਰਤ ਦੀ ਇਸ ਕਾਰਵਾਈ ਨਾਲ ਖਿੱਤੇ ਵਿੱਚ ਹਿੰਸਾ ਅਤੇ ਤਣਾਅ ਵਧ ਕੇ ਮਾਹੌਲ ਖਰਾਬ ਹੋਵੇਗਾ। ਪਾਕਿਸਤਾਨੀ ਪ੍ਰਧਾਨ ਮੰਤਰੀ ਅਨੁਸਾਰ ਇਹ ਇੱਕ ਅਜਿਹਾ ਮੁੰਦਾ ਹੈ ਜਿਸ ਕਾਰਨ ਦੋਵਾਂ ਮੁਲਕਾਂ ਵਿਚਾਲੇ ਮਾਹੌਲ ਸ਼ਾਂਤ ਹੋਣ ਦੀ ਬਜਾਏ ਟਕਰਾਅ ਪੈਦਾ ਹੋ ਸਕਦਾ ਹੈ। ਲਿਹਾਜਾ ਹੁਣ ਉਹ ਸਹੀ ਸਮਾਂ ਹੈ ਜਦੋਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਇਸ ਮਾਮਲੇ ਵਿੱਚ ਦਖਲ ਦੇਣ ਦੀ ਲੋੜ ਹੈ।

ਇਮਰਾਨ ਖਾਨ ਵੱਲੋਂ ਆਪਣੇ ਟਵੀਟਰ ਹੈਂਡਲ ‘ਤੇ ਕੀਤੇ ਗਏ ਇੱਕ ਟਵੀਟ ਵਿੱਚ ਉਨ੍ਹਾਂ ਲਿਖਿਆ ਹੈ ਕਿ “ਰਾਸ਼ਟਰਪਤੀ ਟਰੰਪ ਨੇ ਕਸ਼ਮੀਰ ‘ਤੇ ਵਿਚੋਲਗੀ ਦੀ ਪੇਸ਼ਕਸ਼ ਕੀਤੀ ਹੈ, ਜੋ ਕਿ ਹੁਣ ਕਸ਼ਮੀਰ ‘ਤੇ ਕਾਬਜ਼ ਭਾਰਤੀ ਫੌਜਾਂ ਵੱਲੋਂ ਨਵੇਂ ਅਪਰਾਧਿਕ ਉਪਾਵਾਂ ਦੇ ਕਾਰਨ ਅਤੇ ਕਬਜ਼ੇ ਵਾਲੀ ਘਾਟੀ ਅਤੇ ਜੰਗਬੰਦੀ ਲਾਈਨ ਦੇ ਨਾਲ ਸਥਿਤੀ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ”।

ਇਸ ਤੋਂ ਇੱਕ ਘੰਟਾਂ ਪਹਿਲਾਂ ਵਿੱਚ ਵੀ ਉਨ੍ਹਾਂ ਇਹ ਕਿਹਾ ਸੀ ਕਿ ਕੀਤੇ ਕਿ, “ਹੁਣ ਸਮਾਂ ਆ ਗਿਆ ਹੈ ਕਿ ਕਬਜ਼ੇ ਵਾਲੇ ਕਸ਼ਮੀਰ ਦੇ ਲੋਕਾਂ ਨੂੰ ਦੁੱਖ ਅਤੇ ਜ਼ੁਲਮ ਦੀ ਡੂੰਘੀ ਹਨੇਰੀ ਰਾਤ ਤੋਂ ਬਚਾਇਆ ਜਾ ਸਕੇ। ਉਨ੍ਹਾਂ ਨੂੰ ਸੰਯੁਕਤ ਰਾਸ਼ਟਰ ਦੀ ਸੁਰੱਖਿਆ ਪਰਿਸ਼ਦ ਦੀਆਂ ਵਚਨਬੱਧਤਾਵਾਂ ਦੇ ਮੱਦੇਨਜ਼ਰ ਸਵੈ-ਨਿਰਣੇ ਦਾ ਅਧਿਕਾਰ ਹੋਣਾ ਚਾਹੀਦਾ ਹੈ। ਇਮਰਾਨ ਅਨੁਸਾਰ ਦੱਖਣੀ ਏਸ਼ੀਆ ਵਿਚ ਸ਼ਾਂਤੀ ਅਤੇ ਸੁਰੱਖਿਆ ਦਾ ਸਾਰਾ ਸੰਘਰਸ਼ ਕਸ਼ਮੀਰ ਦੇ ਸ਼ਾਂਤਮਈ ਅਤੇ ਨਿਆਂ-ਅਧਾਰਤ ਹੱਲ ਵਿਚ ਹੈ”।

- Advertisement -

ਇਮਰਾਨ ਖਾਨ ਵੱਲੋਂ ਸੱਦੀ ਗਈ ਮੀਟਿੰਗ ਦੌਰਾਨ ਮੌਕੇ ‘ਤੇ ਮੌਜੂਦ ਪਾਕਿਸਤਾਨੀ ਫੌਜ ਅਤੇ ਸਿਵਲ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਵੀ ਆਪੋ ਆਪਣੇ ਵਿਚਾਰ ਪੇਸ਼ ਕੀਤੇ। ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਸੱਦੀ ਗਈ ਮੀਟਿੰਗ ਤੋਂ ਬਾਅਦ ਇਮਰਾਨ ਖਾਨ ਨੇ ਭਾਰਤ ਵੱਲੋਂ ਕੀਤੀ ਗਈ ਕਾਰਵਾਈ ‘ਤੇ ਟਿੱਪਣੀ ਕਰਦਿਆਂ ਕਿਹਾ ਕਿ ਉਹ ਭਾਰਤ ਦੇ ਕਿਸੇ ਵੀ ਹਮਲਾਵਰ ਰੁੱਖ ਦਾ ਜਵਾਬ ਦੇਣ ਲਈ ਤਿਆਰ ਬੈਠੇ ਹਨ। ਇਸ ਤੋਂ ਇਲਾਵਾ ਪਾਕਿਸਤਾਨ ਨੇ ਭਾਰਤ ‘ਤੇ ਇਹ ਵੀ ਦੋਸ਼ ਲਾਇਆ ਹੈ ਕਿ ਉਨ੍ਹਾਂ ਵੱਲੋਂ ਪਾਕਿਸਤਾਨੀ ਕਬਜੇ ਹੇਠ ਵਾਲੇ ਕਸ਼ਮੀਰ ਵਿੱਚ ਕੀਤੀ ਗਈ ਕਾਰਵਾਈ ਦੌਰਾਨ 2 ਪਾਕਿਸਤਾਨੀ ਨਾਗਰਿਕ ਮਾਰੇ ਗਏ ਹਨ ਤੇ ਇਸ ਤੋਂ ਇਲਾਵਾ 11 ਹੋਰ ਫੱਟੜ ਹੋਏ ਹਨ। ਇੱਧਰ ਭਾਰਤ ਨੇ ਪਾਕਿਸਤਾਨ ਦੇ ਇਨ੍ਹਾਂ ਦਾਅਵਿਆਂ ਨੂੰ ਝੂਠ ਦਾ ਪੁਲੰਦਾ ਦਿੰਦਿਆਂ ਖਾਰਜ ਕਰ ਦਿੱਤਾ ਹੈ। ਇਸ ਮੌਕੇ ਸਾਰਿਆਂ ਨੇ ਇੱਕ ਸੁਰ ਵਿੱਚ ਇਹ ਕਿਹਾ ਕਿ ਕਸ਼ਮੀਰ ਦੇ ਲੋਕਾਂ ਨੂੰ ਸੰਯੁਕਤ ਰਾਸ਼ਟਰ ਸਲਾਮਤੀ ਕੌਂਸਲ ਦੀਆਂ ਤਜਵੀਜਾਂ ਅਨੁਸਾਰ ਹੀ ਆਪਣੇ ਅਧਿਕਾਰਾਂ ਦੀ ਵਰਤੋਂ ਲਈ ਖੁੱਲ੍ਹ ਦੇਣ ਦੀ ਲੋੜ ਹੈ। ਪਾਕਿਸਤਾਨ ਦਾ ਇਹ ਕਹਿਣਾ ਹੈ ਕਿ ਇਸ ਖਿੱਤੇ ਵਿੱਚ ਸ਼ਾਂਤੀ ਜੰਮੂ ਕਸ਼ਮੀਰ ਦੇ ਮੁੱਦੇ ਨੂੰ ਸ਼ਾਂਤਮਈ ਢੰਗ ਨਾਲ ਹੱਲ ਕਰਕੇ ਹੀ ਆ ਸਕਦੀ ਹੈ। ਲਿਹਾਜਾ ਇਮਰਾਨ ਖਾਨ ਨੇ ਅਪੀਲ ਕੀਤੀ ਕਿ ਸਲਾਮਤੀ ਕੌਂਸਲ ਨੂੰ ਇਸ ਮਾਮਲੇ ਵਿੱਚ ਦਖਲ ਦੇਣਾਂ ਚਾਹੀਦਾ ਹੈ।

Share this Article
Leave a comment