ਧਾਰਾ 370 ਹਟਾਉਣ ਤੋਂ ਬਾਅਦ ਮੋਦੀ ਦਾ ਰੁੱਖ ਹੁਣ ਕਰਤਾਰਪੁਰ ਲਾਂਘੇ ਵੱਲ, ਆਹ ਦੇਖੋ ਕਰਤਾ ਨਵਾਂ ਐਲਾਨ, ਕੈਪਟਨ ਸਰਕਾਰ ਨੇ ਵੀ ਕਸ ਲਈ ਪੂਰੀ ਤਿਆਰੀ

TeamGlobalPunjab
3 Min Read

ਡੇਰਾ ਬਾਬਾ ਨਾਨਕ : ਦੁਨੀਆਂ ਭਰ ਦੀ 12 ਕਰੋੜ ਗੁਰ ਨਾਨਕ ਨਾਮ ਲੇਵਾ ਸੰਗਤ ਲਈ ਖੁਸ਼ੀ ਦੀ ਖ਼ਬਰ ਹੈ। ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਉਣ ਵਾਲੀ 8 ਨਵੰਬਰ ਨੂੰ ਕਰਤਾਰਪੁਰ ਲਾਂਘੇ ਦਾ ਭਾਰਤ ਵਾਲੇ ਪਾਸਿਓਂ ਉਦਘਾਟਨ ਕਰਨ ਆ ਰਹੇ ਹਨ। ਇਸ ਗੱਲ ਦੀ ਪੁਸ਼ਟੀ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਵੀ ਕਰ ਦਿੱਤੀ ਹੈ ਜਿਨ੍ਹਾਂ ਦਾ ਇਹ ਕਹਿਣਾ ਹੈ ਕਿ  ਪੰਜਾਬ ਸਰਕਾਰ ਨੇ ਪਹਿਲਾਂ ਇਹ ਉਦਘਾਟਨੀ ਸਮਾਗਮ 12 ਨਵੰਬਰ ਨੂੰ ਰੱਖਣ ਦੀ ਬਿਓਂਤਬੰਦੀ ਤਿਆਰ ਕੀਤੀ ਸੀ ਪਰ ਉਸ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੁਲਤਾਨਪੁਰ ਲੋਧੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਸ਼ ਪੁਰਬ ਨੂੰ ਸਮਰਪਤ ਸਮਾਗਮਾਂ ਵਿੱਚ ਰੁੱਝੇ ਹੋਣਗੇ। ਲਿਹਾਜਾ ਸੂਬਾ ਸਰਕਾਰ ਨੇ ਇਹ ਫੈਸਲਾ ਕੀਤਾ ਹੈ ਕਿ ਇਹ ਉਦਘਾਟਨ 8 ਨਵੰਬਰ ਵਾਲੇ ਦਿਨ ਕਰਵਾਇਆ ਜਾਵੇ ਜਿਸ ‘ਤੇ ਕਿ ਪ੍ਰਧਾਨ ਮੰਤਰੀ ਦਫਤਰ ਵੱਲੋਂ ਜ਼ੁਬਾਨੀ ਸਹਿਮਤੀ ਪ੍ਰਗਟ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਉਨ੍ਹਾਂ ਨੂੰ ਅਧਿਕਾਰਿਤ ਪੱਤਰ ਮਿਲਣਾ ਬਾਕੀ ਹੈ। ਰੰਧਾਵਾ ਇੱਥੇ ਡੇਰਾ ਬਾਬਾ ਨਾਨਕ ਵਿਖੇ ਉਸਾਰੀ ਕਾਰਜਾਂ ਵਿੱਚ ਲੱਗੇ ਹੋਏ ਅਧਿਕਾਰੀਆਂ ਨਾਲ ਮੀਟਿੰਗ ਕਰਨ ਆਏ ਹੋਏ ਸਨ।

ਸੁਖਜਿੰਦਰ ਸਿੰਘ ਰੰਧਾਵਾ ਅਨੁਸਾਰ ਇਸ ਮੌਕੇ ਰੱਖੇ ਗਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਇਲਾਵਾ ਸੂਬੇ ਦੇ ਸਾਰੇ ਮੈਂਬਰ ਪਾਰਲੀਮੈਂਟ ਤੋਂ ਇਲਾਵਾ ਵਿਧਾਇਕ ਵੀ ਸ਼ਿਰਕਤ ਕਰਨਗੇ। ਉਨ੍ਹਾਂ ਕਿਹਾ ਕਿ ਪਾਕਿਸਤਾਨ ਜਾਣ ਵਾਲੇ ਪਹਿਲੇ ਜੱਥੇ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਜਾਣਗੇ। ਮੁੱਖ ਮੰਤਰੀ ਤੋਂ ਇਲਾਵਾ ਉਨ੍ਹਾਂ ਨਾਲ ਹੋਰ ਕਿਹੜੇ ਲੋਕਾਂ ਨੇ ਕਰਤਾਰਪੁਰ ਸਾਹਿਬ ਜਾਣਾ ਹੈ ਇਸ ਬਾਰੇ ਅੰਤਿਮ ਫੈਸਲਾ ਹੋਣਾ ਅਜੇ ਬਾਕੀ ਹੈ।

ਦੱਸ ਦਈਏ ਕਿ 26 ਨਵੰਬਰ 2018 ਨੂੰ ਜਦੋਂ 5 ਸੌਂ ਕਰੋੜ ਦੀ ਲਾਗਤ ਨਾਲ ਉਸਾਰੇ ਜਾ ਰਹੇ ਇਸ ਕਰਤਾਰਪੁਰ ਲਾਂਘੇ ਦਾ ਨੀਂਹ ਪੱਥਰ ਰੱਖਿਆ ਗਿਆ ਸੀ, ਤਾਂ ਉਸ ਵੇਲੇ ਉਪ ਰਾਸ਼ਟਰਪਤੀ ਵਨਕੱਈਆ ਨਾਇਡੂ ਅਤੇ ਹਜ਼ਾਰਾਂ ਲੋਕਾਂ ਦੀ ਹਾਜ਼ਰੀ ਵਿੱਚ ਮੁੱਖ ਮੰਤਰੀ ਨੇ ਇਹ ਐਲਾਨ ਕੀਤਾ ਸੀ ਕਿ ਜਦੋਂ ਵੀ ਕਰਤਾਰਪੁਰ ਸਾਹਿਬ ਜਾਣ ਲਈ ਪਹਿਲਾ ਜੱਥਾ ਰਵਾਨਾ ਹੋਵੇਗਾ, ਉਹ ਉਸ ਜੱਥੇ ਦਾ ਹਿੱਸਾ ਜਰੂਰ ਬਣਨਗੇ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਸਰਹੱਦ ਤੋਂ ਪਾਰ ਕਰਤਾਰਪੁਰ ਲਾਂਘੇ ਸਬੰਧੀ ਕੀਤੇ ਜਾ ਰਹੇ ਉਸਾਰੀ ਦੇ ਕੰਮ 90 ਪ੍ਰਤੀਸ਼ਤ ਮੁਕੰਮਲ ਹੋ ਚੁਕੇ ਹਨ ਤੇ ਭਾਰਤ ਵਾਲੇ ਪਾਸੇ ਵੀ ਇਹ ਕੰਮ ਜੰਗੀ ਪੱਧਰ ‘ਤੇ ਜਾਰੀ ਹੈ। ਉਨ੍ਹਾਂ ਕਿਹਾ ਕਿ ਇਸ ਲਾਂਘੇ ਲਈ ਜਰੂਰੀ ਇੱਕ ਪੁਲ ਅਤੇ ਇੱਕ ਅੰਤਰ-ਰਾਸ਼ਟਰੀ ਚੈੱਕ ਪੋਸਟ ਦੀ ਉਸਾਰੀ ਦਾ ਕੰਮ 31 ਅਕਤੂਬਰ 2019 ਤੱਕ ਮੁਕੰਮਲ ਕਰ ਲਿਆ ਜਾਵੇਗਾ। ਰੰਧਾਵਾ ਅਨੁਸਾਰ ਲੁਧਿਆਣਾ ਦੀ ਜਿਸ ਫਰਮ ਉਸ ਉਸਾਰੀ ਦੇ ਕੰਮ ਦੀ ਜਿੰਮੇਵਾਰੀ ਦਿੱਤੀ ਗਈ ਹੈ ਉਸ ਕੰਪਨੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਇਸ ਪ੍ਰੋਜੈਕਟ ਨੂੰ 31 ਅਕਤੂਬਰ 2019 ਨੂੰ ਮੁਕੰਮਲ ਕਰਕੇ ਪੰਜਾਬ ਸਰਕਾਰ ਦੇ ਹਵਾਲੇ ਕਰ ਦੇਣਗੇ। ਉਨ੍ਹਾਂ ਕਿਹਾ ਕਿ ਡੇਰਾ ਬਾਬਾ ਨਾਨਕ ਕਸਬੇ ਵੱਲ ਜਾਂਦੀਆਂ ਸਾਰੀਆਂ ਚਾਰ ਸੜਕਾਂ ਨੂੰ ਚੌੜਾ ਕਰਨ ਦਾ ਕੰਮ ਤੇਜੀ ਨਾਲ ਜਾਰੀ ਹੈ।

- Advertisement -

Share this Article
Leave a comment