ਨਗਰ ਕੀਰਤਨ ਦੌਰਾਨ ਹੋਇਆ ਧਮਾਕਾ, ਸਰਕਾਰ ਕਰੇਗੀ ਪੀੜਤਾਂ ਦੀ ਮਦਦ

TeamGlobalPunjab
2 Min Read

ਤਰਨ ਤਾਰਨ : ਇੱਥੋਂ ਦੇ ਪਿੰਡ ਡਾਲੇਗੇ ‘ਚ ਅੱਜ ਨਗਰ ਕੀਰਤਨ ਦੌਰਾਨ ਹੋਏ ਧਮਾਕੇ ‘ਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ ਜਦੋਂ ਕਿ 7 ਤੋਂ 9 ਦੇ ਕਰੀਬ ਵਿਅਕਤੀ ਜ਼ਖਮੀ ਦੱਸੇ ਜਾ ਰਹੇ ਹਨ। ਜ਼ਖਮੀਆਂ ਨੂੰ ਹਸਪਤਾਲ ਭਰਤੀ ਕੀਤਾ ਗਿਆ ਅਤੇ ਫਿਲਹਾਲ ਉਨ੍ਹਾਂ ਦਾ ਇਲਾਜ਼ ਜਾਰੀ ਹੈ।

ਦੱਸ ਦਈਏ ਕਿ ਇਸ ਮਾਮਲੇ ਵਿੱਚ ਸਰਕਾਰ ਵੱਲੋਂ 2 ਲੱਖ ਰੁਪਏ ਦੀ ਰਾਸ਼ੀ ਮੁਹੱਈਆ ਕਰਵਾਈ ਗਈ ਹੈ। ਇੱਥੇ ਹੀ ਜੇਕਰ ਕੁਝ ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਜ਼ਖਮੀਆਂ ਦਾ ਇਲਾਜ਼ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਨੇ ਵੀ ਜਿੰਮਾ ਲਿਆ ਹੈ।

ਇਸ ਘਟਨਾ ਤੋਂ ਬਾਅਦ ਸਿਆਸਤਦਾਨਾਂ ਵਿਚਕਾਰ ਬਿਆਨਬਾਜੀਆਂ ਸ਼ੁਰੂ ਹੋ ਗਈਆਂ ਹਨ। ਮੌਕੇ ‘ਤੇ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਇਸ ਮਾਮਲੇ ਵਿੱਚ ਘੱਟੋ ਘੱਟ 10 ਲੱਖ ਰੁਪਏ ਮੁਹੱਈਆ ਕਰਵਾਏ ਜਾਣੇ ਚਾਹੀਦੇ ਸਨ ਅਤੇ ਸਰਕਾਰੀ ਨੌਕਰੀ ਦਿੱਤੀ ਜਾਣੀ ਚਾਹੀਦੀ ਸੀ।

ਕੀ ਹੈ ਪੂਰਾ ਮਾਮਲਾ

- Advertisement -

ਦਰਅਸਲ ਇੱਥੇ ਜਦੋਂ ਅੱਜ ਨਗਰ ਕੀਰਤਨ ਜਾ ਰਿਹਾ ਸੀ ਤਾਂ ਆਤਸ਼ਬਾਜੀ ਕੀਤੀ ਜਾ ਰਹੀ ਸੀ ਅਤੇ ਪਟਾਖੇ ਚਲਾਏ ਜਾ ਰਹੇ ਸਨ। ਜਿਸ ਦੌਰਾਨ ਇੱਕ ਆਤਿਸ਼ਬਾਜੀ ਉਸ ਟਰਾਲੀ ਵੱਲ ਚਲੀ ਗਈ ਜਿਸ ਵਿੱਚ ਵੱਡੀ ਮਾਤਰਾ ਵਿੱਚ ਪਟਾਖੇ ਮੌਜੂਦ ਸਨ ਜਿਸ ਕਾਰਨ ਉੱਥੇ ਬਲਾਸਟ ਹੋ ਗਏ। ਇਹ ਧਮਾਕਾ ਇੰਨਾ ਜਬਰਦਸਤ ਸੀ ਕਿ ਉਸ ਟਰਾਲੀ ਦੇ ਵੀ ਪਰਖੱਚੇ ਉੱਡ ਗਏ ਅਤੇ ਇਸ ਦੌਰਾਨ ਕਈ ਵਿਅਕਤੀ ਜ਼ਖਮੀ ਹੋਏ।

 

Share this Article
Leave a comment