ਨਨਕਾਣਾ ਸਾਹਿਬ ਹਮਲੇ ਸਬੰਧੀ ਇਮਰਾਨ ਖਾਨ ਨੇ ਤੋੜੀ ਚੁੱਪੀ

TeamGlobalPunjab
1 Min Read

ਇਸਲਾਮਾਬਾਦ: ਗੁਰਦੁਆਰਾ ਨਨਕਾਣਾ ਸਾਹਿਬ ਲਾਹੌਰ ‘ਤੇ ਹਮਲੇ ਤੋਂ ਬਾਅਦ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ।

ਐਤਵਾਰ ਨੂੰ ਪਾਕਿਸਤਾਨੀ ਪ੍ਰਧਾਨਮੰਤਰੀ ਇਮਰਾਨ ਨੇ ਨਨਕਾਣਾ ਸਾਹਿਬ ਦੀ ਘਟਨਾ ਦੇ ਬਹਾਨੇ ਭਾਰਤ ਵਿੱਚ ਮੁਸਲਮਾਨਾਂ ਅਤੇ ਹੋਰ ਘੱਟ ਗਿਣਤੀਆਂ ਉੱਤੇ ਹਮਲੇ ਹੋਣ ਦਾ ਦੋਸ਼ ਲਗਾਇਆ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਦੀ ਅਤੇ ਨਨਕਾਣਾ ਸਾਹਿਬ ਦੀ ਨਿੰਦਣਯੋਗ ਘਟਨਾ ਦੇ ਵਿੱਚ ਵੱਡਾ ਅੰਤਰ ਹੈ ।

ਇਮਰਾਨ ਖਾਨ ਨੇ ਕਿਹਾ ਨਨਕਾਣਾ ਸਾਹਿਬ ਦੀ ਘਟਨਾ ਮੇਰੀ ਸੋਚ ਦੇ ਖਿਲਾਫ ਹੈ, ਪੁਲਿਸ ਅਤੇ ਅਦਾਲਤ ਸਣੇ ਸਰਕਾਰ ਵਲੋਂ ਇਸ ਉੱਤੇ ਬਿਲਕੁਲ ਬਰਦਾਸ਼ਤ ਨਾ ਕਰਨ ਵਾਲਾ ਰੁਖ਼ ਰਹੇਗਾ। ਇਮਰਾਨ ਨੇ ਦੋਸ਼ ਲਗਾਇਆ ਕਿ ਭਾਰਤੀ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੀ ਸੋਚ ਘੱਟ ਗਿਣਤੀਆਂ ਨੂੰ ਦਬਾਉਣ ਅਤੇ ਮੁਸਲਮਾਨਾਂ ‘ਤੇ ਹਮਲਿਆਂ ਦਾ ਸਮਰਥਨ ਕਰਨ ਵਾਲੀ ਹੈ ।

ਨਨਕਾਣਾ ਸਾਹਿਬ ਦੀ ਘਟਨਾ ‘ਤੇ ਭਾਰਤ ਵਿੱਚ ਲਗਾਤਾਰ ਵਿਰੋਧ ਹੋ ਰਿਹਾ ਹੈ। ਭਾਰਤ ਨੇ ਇਸ ਉੱਤੇ ਪ੍ਰਤਿਕਿਰਿਆ ਦਿੰਦੇ ਹੋਏ ਪਾਕਿਸਤਾਨ ਵਲੋਂ ਉੱਥੇ ਸਿੱਖ ਭਾਈਚਾਰੇ ਦੀ ਸੁਰੱਖਿਆ ਪੁਖਤਾ ਕਰਨ ਲਈ ਕਦਮ ਚੁੱਕਣ ਨੂੰ ਕਿਹਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਚਾਰ ਮੈਂਬਰੀ ਵਫਦ ਨੂੰ ਪਾਕਿਸਤਾਨ ਭੇਜਣ ਦਾ ਫੈਸਲਾ ਲਿਆ ਹੈ।

- Advertisement -

Share this Article
Leave a comment