ਨਾਂਦੇੜ ਸਾਹਿਬ ਤੋਂ ਆਏ ਜ਼ਿਆਦਾਤਰ ਸ਼ਰਧਾਲੂਆਂ ਨੂੰ ਆਈਸੋਲੇਸ਼ਨ ਕੇਂਦਰਾਂ `ਚੋਂ ਮਿਲੀ ਛੁੱਟੀ

TeamGlobalPunjab
2 Min Read

ਚੰਡੀਗੜ੍ਹ:- ਸੂਬਾ ਸਰਕਾਰ ਵੱਲੋਂ 1257 ਵਿਅਕਤੀਆਂ ਨੂੰ ਸਿਹਤਯਾਬ ਘੋਸ਼ਿਤ ਕੀਤਾ ਗਿਆ ਹੈ ਜਿਨ੍ਹਾਂ ਵਿੱਚੋਂ 952 ਵਿਅਕਤੀਆਂ ਨੂੰ ਡਿਸਚਾਰਜ ਕੀਤਾ ਗਿਆ ਜੋ ਕਿ ਇੱਕ ਚੰਗੀ ਖ਼ਬਰ ਹੈ ਕਿਉਂਕਿ ਨਾਂਦੇੜ ਸਾਹਿਬ ਤੋਂ ਆਏ ਜ਼ਿਆਦਾਤਰ ਸ਼ਰਧਾਲੂਆਂ ਨੂੰ ਆਈਸੋਲੇਸ਼ਨ ਕੇਂਦਰਾਂ `ਚੋਂ ਛੁੱਟੀ ਮਿਲ ਗਈ ਹੈ।

ਇਸ ਬਾਰੇ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਕੋਵਿਡ-19 ਦੇ ਸੰਕਟ ਤੋਂ ਪੈਦਾ ਹੋਈ ਕਿਸੇ ਵੀ ਚੁਣੌਤੀ ਨਾਲ ਨਜਿੱਠਣ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਕੋਵਿਡ -19 ਦੇ 1946 ਕੇਸਾਂ ਦੀ ਪੁਸ਼ਟੀ ਹੋਈ ਹੈ ਜਦੋਂ ਕਿ ਹੁਣ ਤੱਕ 50,613 ਵਿਅਕਤੀਆਂ ਦੀ ਜਾਂਚ ਕੀਤੀ ਗਈ ਹੈ, ਜਿਨ੍ਹਾਂ ਵਿਚੋਂ 46,028 ਦੀ ਰਿਪੋਰਟ ਨੈਗੇਟਿਵ ਆਈ ਹੈ।

ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਚਾਰ ਜਿਲ੍ਹੇ ਅਜਿਹੇ ਹਨ ਜਿਨ੍ਹਾਂ ਵਿੱਚ ਛੇ ਕੰਟੇਨਟਮੈਂਟ ਜ਼ੋਨ ਹਨ ਜਿੱਥੇ ਕੋਵਿਡ-19 ਦੇ 15 ਤੋਂ ਵੱਧ ਮਾਮਲੇ ਸਾਹਮਣੇ ਆਏ ਹਨ ਅਤੇ ਇਹ ਜ਼ਿਲ੍ਹੇ ਐਸ.ਏ.ਐਸ.ਨਗਰ, ਜਲੰਧਰ (2), ਪਟਿਆਲਾ (2) ਅਤੇ ਪਠਾਨਕੋਟ ਹਨ।

ਸਿਹਤ ਵਿਭਾਗ ਦੀ ਪ੍ਰਾਪਤੀ `ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਸੂਬੇ ਦੀ ਇਲਾਜ਼ ਦਰ ਲਗਭਗ 64 ਪ੍ਰਤੀਸ਼ਤ ਹੈ ਅਤੇ ਅੱਜ ਦੀ ਤਾਰੀਖ਼ ਵਿਚ ਸਿਰਫ 657 ਐਕਟਿਵ ਕੇਸ ਹੀ ਮੌਜੂਦ ਹਨ। ਉਨ੍ਹਾਂ ਕਿਹਾ ਕਿ ਸੈਂਪਲਾਂ ਦੀ ਪਾਜਿ਼ਟੀਵਿਟੀ 4 ਪ੍ਰਤੀਸ਼ਤ ਹੈ ਜਦੋਂ ਕਿ ਮੌਤ ਦਰ 1.6 ਪ੍ਰਤੀਸ਼ਤ ਦਰਜ ਕੀਤੀ ਗਈ ਹੈ ਜੋ ਕਿ ਰਾਸ਼ਟਰੀ ਔਸਤ ਤੋਂ ਘੱਟ ਹੈ।

- Advertisement -

 

Share this Article
Leave a comment