ਨੌਜਵਾਨਾਂ ਦੀਆਂ ਮੁਸ਼ਕਲਾਂ ਹੱਲ ਕਰਨ ਲਈ ਯੂਥ ਡਿਵੈਲਪਮੈਂਟ ਬੋਰਡ ਅਰੰਭੇਗਾ ਹਰ ਮਹੀਨੇ ਜ਼ਿਲ੍ਹਾਵਾਰ ਮੀਟਿੰਗਾਂ ਦਾ ਸਿਲਸਿਲਾ

TeamGlobalPunjab
2 Min Read

ਚੰਡੀਗੜ੍ਹ : ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਹੈ ਕਿ ਨੌਜਵਾਨਾਂ ਦੀਆਂ ਮੁਸ਼ਕਲਾਂ ਹੱਲ ਕਰਨ ਲਈ ਬੋਰਡ ਹਰ ਮਹੀਨੇ ਜ਼ਿਲ੍ਹਾ ਵਾਰ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰੇਗਾ। ਇਨ੍ਹਾਂ ਸ਼ਿਕਾਇਤ ਨਿਵਾਰਣ ਮੀਟਿੰਗਾਂ ਦੀ ਸ਼ੁਰੂਆਤ ਜ਼ਿਲ੍ਹਾ ਲੁਧਿਆਣਾ ਤੋਂ ਹੋਵੇਗੀ ਅਤੇ ਮਾਰਚ ਦੇ ਦੂਜੇ ਹਫ਼ਤੇ ਉਹ (ਚੇਅਰਮੈਨ) ਨੌਜਵਾਨਾਂ ਦੀਆਂ ਸ਼ਿਕਾਇਤਾਂ ਸੁਣਨਗੇ ਤੇ ਸੁਝਾਅ ਲੈਣਗੇ।


ਇੱਥੇ ਪੰਜਾਬ ਭਵਨ ਵਿੱਚ ਬੋਰਡ ਮੈਂਬਰਾਂ ਤੇ ਪੰਜਾਬ ਭਰ ਤੋਂ ਆਏ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਨਾਲ ਮੀਟਿੰਗ ਦੌਰਾਨ ਬਿੰਦਰਾ ਨੇ ਇਨ੍ਹਾਂ ਜ਼ਿਲ੍ਹਾਵਾਰ ਮੀਟਿੰਗਾਂ ਦੌਰਾਨ ਮੌਕੇ ਉਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਜਾਵੇਗੀ ਕਿ ਉਹ ਇਨ੍ਹਾਂ ਮੁਸ਼ਕਲਾਂ ਦਾ ਜਿੰਨੀ ਛੇਤੀ ਸੰਭਵ ਹੋਵੇ, ਉਨੀ ਛੇਤੀ ਹੱਲ ਕਰਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਬੋਰਡ ਪੰਜਾਬ ਦੇ ਨੌਜਵਾਨਾਂ ਦੀ ਆਵਾਜ਼ ਬਣ ਕੇ ਕੰਮ ਕਰੇਗਾ।
ਚੇਅਰਮੈਨ ਬਿੰਦਰਾ ਨੇ ਪੰਜਾਬ ਭਰ ਦੇ ਸਹਾਇਕ ਡਾਇਰੈਕਟਰ ਯੁਵਕ ਨੂੰ ਕਿਹਾ ਕਿ ਉਹ ਆਪਣੇ-ਆਪਣੇ ਜ਼ਿਲ੍ਹਿਆਂ ਵਿੱਚ ਯੂਥ ਕਲੱਬਾਂ ਨੂੰ ਮੁੜ ਸਰਗਰਮ ਕਰਨ ਅਤੇ ਜਿੱਥੇ ਕਲੱਬਾਂ ਦੇ ਅਹੁਦੇਦਾਰਾਂ ਦੀ ਚੋਣ ਲੰਬਿਤ ਹੈ, ਉਹ ਛੇਤੀ ਕਰਵਾਈ ਜਾਵੇ। ਉਨ੍ਹਾਂ ਯੁਵਕ ਸੇਵਾਵਾਂ ਵਿਭਾਗ ਦੇ ਕੈਂਪਾਂ ਲਈ ਗ਼ੈਰ ਸਰਕਾਰੀ ਸੰਸਥਾਵਾਂ (ਐਨ.ਜੀ.ਓ.) ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇ।
ਮੀਟਿੰਗ ਵਿੱਚ ਬੋਰਡ ਮੈਂਬਰ ਪੂਨਮ ਠਾਕੁਰ, ਆਕਾਸ਼ਦੀਪ ਸਿੰਘ ਲਾਲੀ, ਨਿਰਮਲ ਸਿੰਘ ਦੁਲੱਟ, ਡਾ. ਆਂਚਲ ਅਰੋੜਾ ਤੇ ਸਵਿੰਦਰ ਸਿੰਘ ਧੁੰਨਾ, ਵਿਸ਼ੇਸ਼ ਸਕੱਤਰ-ਕਮ-ਡਾਇਰੈਕਟਰ ਖੇਡਾਂ ਤੇ ਯੁਵਕ ਸੇਵਾਵਾਂ  ਸੰਜੈ ਪੋਪਲੀ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਮਾਨਸਾ ਰਘਵੀਰ ਸਿੰਘ ਮਾਨ, ਡਿਪਟੀ ਡਾਇਰੈਕਟਰ ਯੁਵਕ ਸੇਵਾਵਾਂ ਡਾ. ਕਮਲਜੀਤ ਸਿੰਘ ਸਿੱਧੂ, ਸਹਾਇਕ ਡਾਇਰੈਕਟਰ ਮੁੱਖ ਦਫ਼ਤਰ ਚੰਡੀਗੜ੍ਹ ਚਰਨਜੀਤ ਸਿੰਘ ਅਤੇ ਸਮੂਹ ਜ਼ਿਲ੍ਹਾ ਯੁਵਕ ਸੇਵਾਵਾਂ ਦੇ ਅਧਿਕਾਰੀ ਹਾਜ਼ਰ ਸਨ।

Share this Article
Leave a comment