ਪਟਿਆਲਾ ‘ਚ ਚੋਣਾਂ ਤੋਂ ਪਹਿਲਾਂ ਵੱਡੀ ਵਾਰਦਾਤ ,ਕਾਂਗਰਸੀ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ

TeamGlobalPunjab
1 Min Read

ਪਟਿਆਲਾ : ਅਣਪਛਾਤਿਆਂ ਵੱਲੋਂ ਸਾਬਕਾ ਕਾਂਗਰਸੀ ਸਰਪੰਚ ‘ਤੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਗੜ੍ਹ ਪਟਿਆਲਾ ਵਿੱਚ ਕਾਂਗਰਸੀ ਸਰਪੰਚ ਨਾਲ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।ਵਾਰਦਾਤ ਨੂੰ ਮੰਗਲਵਾਰ ਦੀ ਸਵੇਰ ਅੰਜਾਮ ਦਿੱਤਾ ਗਿਆ ਹੈ। ਪਿੰਡ ਝਿੱਲ ਦੇ ਸਾਬਕਾ ਸਰਪੰਚ ਤਾਰਾ ਦੱਤ ਦੇ ਦੋ ਤੋਂ ਤਿੰਨ ਗੋਲੀਆਂ ਲੱਗੀਆਂ ਹਨ, ਜਿਸਨੂੰ ਗੰਭੀਰ ਹਾਲਤ ਵਿਚ ਸਥਾਨਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ, ਜਿਥੇ ਉਸ ਦੀ ਮੌਤ ਹੋ ਗਈ।

ਦੱਸ ਦਈਏ ਕਿ ਤਾਰਾ ਦੱਤ ਤ੍ਰਿਪੜੀ ਖੇਤਰ ‘ਚ ਆਉਂਦੇ ਪਿੰਡ ਸਿਓਣਾ ਦਾ ਸਰਪੰਚ ਸੀ।ਐਸਪੀ ਸਿਟੀ ਹਰਪਾਲ ਸਿੰਘ ਨੇ ਦੱਸਿਆ ਕਿ ਸਾਬਕਾ ਸਰਪੰਚ ਤਾਰਾ ਦੱਤ ‘ਤੇ ਗੋਲੀਆਂ ਚਲਾਉਣ ਬਾਰੇ ਸੂਚਨਾ ਮਿਲੀ ਹੈ। ਤਾਰਾ ਦੱਤ ਪਟਿਆਲਾ ਦੇ ਤ੍ਰਿਪੜੀ ਦੇ ਵਿਕਾਸ ਨਗਰ ਵਿਖੇ ਆਪਣੀ ਨਵੀਂ ਬਣ ਰਹੀ ਕੋਠੀ ਵਿੱਚ ਮਜ਼ਦੂਰਾਂ ਲਈ ਚਾਹ ਲੈ ਕੇ ਆਇਆ ਸੀ। ਇਸੇ ਦੌਰਾਨ ਹੀ ਕਾਰ ਸਵਾਰਾਂ ਵੱਲੋਂ ਤਾਰਾ ਦੱਤ ‘ਤੇ ਗੋਲੀਆਂ ਚਲਾ ਦਿੱਤੀਆਂ ਗਈਆਂ ਹਨ। ਇਹ ਹਮਲਾ ਕਿਸ ਨੇ ਤੇ ਕਿਉਂ ਕੀਤਾ ਇਸ ਬਾਰੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Share this Article
Leave a comment