ਪੰਜਾਬ ਰੋਡਵੇਜ਼ ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੇ ਸਰਪ੍ਰਸਤ ਕਮਲ ਕੁਮਾਰ, ਉਪ ਚੈਅਰਮੈਨ ਬਲਵਿੰਦਰ ਸਿੰਘ ਰਾਠ, ਪ੍ਰਧਾਨ ਰੇਸ਼ਮ ਸਿੰਘ ਗਿੱਲ, ਸਕੱਤਰ ਬਲਜੀਤ ਸਿੰਘ ਗਿੱਲ, ਗੁਰਪ੍ਰੀਤ ਸਿੰਘ ਪੰਨੂ ਤੇ ਹਰਕੇਸ਼ ਵਿੱਕੀ ਨੇ ਪੰਜਾਬ ਸਰਕਾਰ ’ਤੇ ਦੋਸ਼ ਲਗਾਇਆ ਹੈ ਕਿ ਉਹ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਨਾਲ 14 ਸਤੰਬਰ ਨੂੰ ਕੀਤੇ ਫੈਸਲੇ ਲਾਗੂ ਕਰਨ ਵਿੱਚ ਟਾਲਾ ਵੱਟ ਰਹੀ ਹੈ।
ਪੰਜਾਬ ਰੋਡਵੇਜ਼ ਪਨਬਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੀ ਪੰਜਾਬ ਸਟੇਟ ਕਮੇਟੀ ਦੀ ਅੱਜ ਜਲੰਧਰ ਵਿੱਚ ਇੱਕ ਸੂਬਾ ਪੱਧਰੀ ਮੀਟਿੰਗ ਹੋਈ। ਮੀਟਿੰਗ ਦੌਰਾਨ ਚੇਅਰਮੈਨ ਰੇਸ਼ਮ ਸਿੰਘ ਗਿੱਲ ਨੇ ਐਲਾਨ ਕੀਤਾ ਕਿ 24 ਸਤੰਬਰ ਨੂੰ ਪੰਜਾਬ ਦੇ ਸਾਰੇ ਬੱਸ ਅੱਡੇ 2 ਘੰਟੇ ਲਈ ਬੰਦ ਰਹਿਣਗੇ।ਕਿਸਾਨੀ ਸੰਘਰਸ਼ ਵਿੱਚ ਹਮਾਇਤ ਕਰਨ ਲਈ 27 ਨੂੰ ਯੂਨੀਅਨ ਵਲੋਂ ਸਾਰੇ ਸ਼ਹਿਰਾਂ ਵਿੱਚ ਧਰਨਿਆਂ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ ਤੇ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਜ਼ਿਲ੍ਹਾ ਪੱਧਰ ‘ਤੇ ਮਨਾਉਣ ਤੋਂ ਬਾਅਦ ਵਰਕਰਾਂ ਨੂੰ ਲਾਮਬੰਦ ਕਰਨ ਲਈ 6 ਅਕਤੂਬਰ ਨੂੰ ਗੇਟ ਰੈਲੀਆ ਕਰਕੇ 11-12-13 ਅਕਤੂਬਰ ਨੂੰ ਤਿੰਨ ਰੋਜ਼ਾ ਹੜਤਾਲ ਕਰਕੇ 12 ਅਕਤੂਬਰ ਨੂੰ ਨਵੇਂ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਅਤੇ ਸੂਬਾ ਪੱਧਰੀ ਰੋਸ ਰੈਲੀ ਕੀਤੀ ਜਾਵੇਗੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਅਜੇ ਵੀ ਸਮੱਸਿਆ ਦਾ ਹੱਲ ਨਾ ਕੀਤਾ ਤਾਂ ਅਣਮਿੱਥੇ ਸਮੇਂ ਲਈ ਹੜਤਾਲ ਕੀਤੀ ਜਾਵੇਗੀ।
ਦੱਸ ਦਈਏ ਕਿ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਦੇ ਠੇਕਾ ਕਾਮਿਆਂ ਨੇ ਕੰਕਰੀਟ ਦੀ ਮੰਗ ਨੂੰ ਲੈ ਕੇ 6 ਸਤੰਬਰ ਤੋਂ ਰਾਜ ਵਿਆਪੀ ਹੜਤਾਲ ਸ਼ੁਰੂ ਕੀਤੀ ਸੀ।