ਪਾਕਿਸਤਾਨ ‘ਚ ਕੋਰੋਨਾ ਵਾਇਰਸ ਕਾਰਨ ਵਿਗੜੇ ਹਾਲਾਤ, ਲਗਾਤਾਰ ਤੀਸਰੇ ਦਿਨ ਆਏ ਰਿਕਾਰਡ ਮਾਮਲੇ

TeamGlobalPunjab
1 Min Read

ਇਸਲਾਮਾਬਾਦ: ਪਾਕਿਸਤਾਨ ‘ਚ ਕੋਰੋਨਾ ਵਾਇਰਸ ਦੀ ਹਾਲਤ ਵਿਗੜਦੀ ਜਾ ਰਹੀ ਹੈ। ਦੇਸ਼ ਵਿੱਚ ਲਗਾਤਾਰ ਤੀਸਰੇ ਦਿਨ 2,000 ਤੋਂ ਜ਼ਿਆਦਾ ਨਵੇਂ ਪਾਜ਼ਿਟਿਵ ਮਾਮਲੇ ਸਾਹਮਣੇ ਆਏ ਹਨ। ਨੈਸ਼ਨਲ ਕਮਾਂਡ ਐਂਡ ਆਪਰੇਸ਼ਨ ਸੈਂਟਰ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ 2,443 ਤੋਂ ਜ਼ਿਆਦਾ ਮਾਮਲਿਆਂ ਦਾ ਪਤਾ ਚੱਲਿਆ ਹੈ, ਜਿਸ ਨਾਲ ਕੁਲ ਸੰਕਰਮਿਤਾਂ ਦੀ ਗਿਣਤੀ 3 ਲੱਖ 56 ਹਜ਼ਾਰ 904 ਹੋ ਗਈ ਹੈ।

ਦੇਸ਼ ਵਿੱਚ ਸਰਗਰਮ ਮਾਮਲਿਆਂ ਦੀ ਕੁੱਲ ਗਿਣਤੀ 26,538 ਹੋ ਗਈ ਹੈ, ਜਦਕਿ ਪਿਛਲੇ 24 ਘੰਟਿਆਂ ਵਿੱਚ 32 ਲੋਕਾਂ ਨੇ ਵਾਇਰਸ ਕਾਰਨ ਦਮ ਤੋੜ ਦਿੱਤਾ ਹੈ, ਜਿਸ ਨਾਲ ਮਰਨ ਵਾਲਿਆਂ ਦੀ ਗਿਣਤੀ 7,141 ਪਹੁੰਚ ਗਈ ਹੈ। ਹਾਲ ਹੀ ਵਿੱਚ ਇਲਾਜ ਕਰਵਾ ਰਹੇ 1,377 ਮਰੀਜਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਹੁਣ ਤੱਕ 3 ਲੱਖ 23 ਹਜਾਰ 225 ਲੋਕ ਜਾਨਲੇਵਾ ਬੀਮਾਰੀ ਤੋਂ ਠੀਕ ਹੋ ਚੁੱਕੇ ਹਨ ਜਦਕਿ 49 ਲੱਖ 21 ਹਜ਼ਾਰ 50 ਸੈੰਪਲ ਦਾ ਹੁਣ ਤੱਕ ਪ੍ਰੀਖਣ ਕੀਤਾ ਜਾ ਚੁੱਕਿਆ ਹੈ।

Share this Article
Leave a comment