ਇਸਲਾਮਾਬਾਦ: ਫੈਸਲਾਬਾਦ ਵਿੱਚ ਕੁਝ ਨੌਜਵਾਨਾਂ ਨੇ ਚਾਰ ਔਰਤਾਂ ਨਾਲ ਜ਼ੁਲਮ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿਤੀਆਂ। ਨੌਜਵਾਨਾਂ ਨੇ ਨਾ ਸਿਰਫ਼ ਇਨ੍ਹਾਂ ਔਰਤਾਂ ਦੀ ਕੁੱਟਮਾਰ ਕੀਤੀ ਸਗੋਂ ਉਨ੍ਹਾਂ ਦੇ ਕੱਪੜੇ ਵੀ ਲਾਹ ਦਿੱਤੇ। ਸੜਕ ਦੇ ਵਿਚਕਾਰ, ਔਰਤਾਂ ਨਾਲ ਜ਼ੁਲਮ ਹੁੰਦਾ ਰਿਹਾ ਪਰ ਪੁਲਿਸ ਕਿਤੇ ਵੀ ਦਿਖਾਈ ਨਾ ਦਿਤੀ। ਇਸ ਘਟਨਾ ਦੀ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ।
ਵੀਡੀਓ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਔਰਤਾਂ ਚੋਰੀ ਕਰਦੀਆਂ ਫੜੀਆਂ ਗਈਆਂ ਸਨ, ਜਿਸ ਲਈ ਉਨ੍ਹਾਂ ਦੇ ਕੱਪੜੇ ਲਾਹ ਦਿੱਤੇ ਗਏ ਅਤੇ ਡੰਡਿਆਂ ਨਾਲ ਕੁੱਟਿਆ ਗਿਆ। ਇਸ ਘਟਨਾ ਨੂੰ ਲੈ ਕੇ ਲੋਕਾਂ ਵਿੱਚ ਸਰਕਾਰ ਪ੍ਰਤੀ ਗੁੱਸਾ ਹੈ। ਹਾਲਾਂਕਿ ਬਾਅਦ ਵਿੱਚ ਪੰਜਾਬ ਪੁਲਿਸ ਨੇ ਪੰਜਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਗੱਲ ਕਹੀ ਹੈ।ਪੁਲਿਸ ਦਾ ਕਹਿਣਾ ਹੈ ਕਿ ਘਟਨਾ ‘ਚ ਸ਼ਾਮਲ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।