ਕਰਾਚੀ: ਬਾਲੀਵੁੱਡ ਦੇ ਮਸ਼ਹੂਰ ਗਾਇਕਾਂ ‘ਚੋਂ ਇੱਕ ਮੀਕਾ ਸਿੰਘ ਇੱਕ ਬਾਰ ਫਿਰ ਵਿਵਾਦਾਂ ‘ਚ ਘਿਰ ਗਏ ਹਨ। ਮੀਕਾ ਸਿੰਘ ਦਾ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਜਿਸ ਵਿੱਚ ਮੀਕਾ ਪਾਕਿਸਤਾਨ ਦੇ ਕਰਾਚੀ ‘ਚ ਇਕ ਖਾਸ ਇਵੈਂਟ ਵਿਚ ਗੀਤ ਗਾਉਂਦੇ ਨਜ਼ਰ ਆ ਰਹੇ ਹਨ।
ਭਾਰਤ ਅਤੇ ਪਾਕਿਸਤਾਨ ਵਿਚਾਲੇ ਜੰਮੂ-ਕਸ਼ਮੀਰ ਵਿਚੋਂ ਧਾਰਾ 370 ਹਟਾਉਣ ਦੇ ਬਾਅਦ ਤਣਾਅ ਸਿਖਰ ‘ਤੇ ਹੈ। ਭਾਰਤ ਸਰਕਾਰ ਦੇ ਫੈਸਲੇ ਤੋਂ ਨਾਰਾਜ਼ ਪਾਕਿਸਤਾਨ ਨੇ ਭਾਰਤੀ ਕਲਾਕਾਰਾਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਅਜਿਹੇ ਵਿਚ ਗਾਇਕ ਮੀਕਾ ਸਿੰਘ ਦਾ ਕਰਾਚੀ ਜਾ ਕੇ ਸਮਾਰੋਹ ਕਰਨਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।
ਜਾਣਕਾਰੀ ਮੁਤਾਬਕ ਮੀਕਾ ਸਿੰਘ ਪਾਕਿਸਤਾਨ ਵਿਚ ਹਨ ਅਤੇ ਉੱਥੇ ਉਨ੍ਹਾਂ ਨੇ ਸਮਾਰੋਹ ਵਿਚ ਹਿੱਸਾ ਲਿਆ। ਦੱਸਿਆ ਜਾ ਰਿਹਾ ਹੈ ਕਿ ਮੀਕਾ ਸਿੰਘ ਨੇ ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਜਨਰਲ ਪਰਵੇਜ਼ ਮੁਸ਼ੱਰਫ ਦੇ ਇਕ ਰਿਸ਼ਤੇਦਾਰ ਦੇ ਇੱਥੇ ਮਹਿੰਦੀ ਦੀ ਰਸਮ ਦੌਰਾਨ ਗੀਤ ਗਾਇਆ। ਇਸ ਸਬੰਧੀ ਵੀਡੀਓ ਸਾਹਮਣੇ ਆਉਣ ਦੇ ਬਾਅਦ ਭਾਰਤ ਦੇ ਨਾਲ-ਨਾਲ ਪਾਕਿਸਤਾਨ ਦੇ ਟਵਿੱਟਰ ਯੂਜ਼ਰਸ ਨੇ ਨਾਰਾਜ਼ਗੀ ਜ਼ਾਹਰ ਕੀਤੀ ਹੈ।
Happy that Indian singer Mika Singh performed at the mehndi of Gen Musharraf's relative recently in Karachi. God for bid if it was Nawaz Sharif's relative it would be raining ghadari k hashtag already. pic.twitter.com/IVfE5hETiz
— Naila Inayat (@nailainayat) August 10, 2019
ਪਾਕਿਸਤਾਨੀ ਗਾਇਕ ਫਾਕਿਰ ਮਹਿਮੂਦ ਨੇ ਸੋਸ਼ਲ ਮੀਡੀਆ ‘ਤੇ ਮੀਕਾ ਦਾ ਇਕ ਵੀਡੀਓ ਸ਼ੇਅਰ ਕਰਦਿਆਂ ਲਿਖਿਆ,”ਕਸ਼ਮੀਰ ਪੂਰੀ ਤਰ੍ਹਾਂ ਨਾਲ ਲੌਕਡਾਊਨ ਹੈ ਪਰ ਇਕ ਭਾਰਤੀ ਆਉਂਦਾ ਹੈ, ਗੀਤ ਗਾਉਂਦਾ ਹੈ, ਪੈਸੇ ਕਮਾਉਂਦਾ ਹੈ ਅਤੇ ਚਲਾ ਜਾਂਦਾ ਹੈ ਜਿਵੇਂ ਕਿ ਕੁਝ ਹੋਇਆ ਹੀ ਨਹੀਂ। ਰਿਪੋਰਟਾਂ ਮੁਤਾਬਕ ਮੀਕਾ ਸਿੰਘ ਤਿੰਨ ਦਿਨਾਂ ਦੇ ਪਾਕਿਸਤਾਨ ਦੌਰੇ ‘ਤੇ ਗਏ ਹੋਏ ਹਨ।