ਇਸਲਾਮਾਬਾਦ : ਗੁਆਂਢੀ ਮੁਲਕ ਪਾਕਿਸਤਾਨ ਦੀ ਸਰਕਾਰ ਵੱਲੋਂ ਨਵਾਜ਼ ਸ਼ਰੀਫ ਨੂੰ ਭਗੌੜਾ ਘੋਸ਼ਿਤ ਕਰ ਦਿੱਤਾ ਗਿਆ ਹੈ। ਰਿਪੋਰਟਾਂ ਮੁਤਾਬਿਕ ਦੋਸ਼ ਹੈ ਕਿ ਉਸ ਵੱਲੋਂ ਜ਼ਮਾਨਤ ਦੀਆਂ ਸ਼ਰਤਾਂ ਦੀ ਉਲੰਘਣਾ ਕੀਤੀ ਗਈ ਹੈ। ਜਿਸ ਤੋਂ ਬਾਅਦ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਪਾਕਿ ਮੰਤਰੀ ਮੰਡਲ ਦੀ ਹੋਈ ਮੀਟਿੰਗ ਵਿੱਚ ਹੀ ਸ਼ਰੀਫ ਨੂੰ ਭਗੌੜਾ ਘੋਸ਼ਿਤ ਕੀਤਾ ਗਿਆ ਹੈ।
ਰਿਪੋਰਟਾਂ ਮੁਤਾਬਿਕ ਨਵਾਜ ਸਰੀਫ ਲੰਦਨ ਦੇ ਕਿਸੇ ਹਸਪਤਾਲ ਅੰਦਰ ਇਲਾਜ਼ ਕਰਵਾਉਣ ਲਈ ਗਿਆ ਸੀ ਪਰ ਉਹ ਆਪਣੀ ਮੈਡੀਕਲ ਰਿਪੋਰਟ ਬੋਰਡ ਨੂੰ ਪੇਸ਼ ਨਹੀਂ ਕਰ ਸਕਿਆ ਜਿਸ ਤੋਂ ਬਾਅਦ ਬੋਰਡ ਵੱਲੋਂ ਉਸ ਦੇ ਸਰਟੀਫਿਕੇਟ ਨੂੰ ਰੱਦ ਕੀਤਾ ਗਿਆ ਹੈ ਅਤੇ ਇਸ ਤੋਂ ਬਾਅਦ ਹੀ ਉਸ ਨੂੰ ਭਗੌੜਾ ਘੋਸ਼ਿਤ ਕੀਤਾ ਗਿਆ ਹੈ।
ਦੱਸਣਯੋਗ ਹੈ ਕਿ ਪਾਕਿਸਤਾਨ ਮੁਸਲਿਮ ਲੀਗ ਦੇ ਨੇਤਾ ਨਵਾਜ਼ ਸ਼ਰੀਫ ਕਈ ਗੰਭੀਰ ਦੋਸ਼ਾਂ ਕਾਰਨ ਜੇਲ੍ਹ ਗਏ ਸਨ। ਇਸ ਤੋਂ ਬਾਅਦ ਉਨ੍ਹਾਂ ਦੀ ਸਿਹਤ ਖਰਾਬ ਹੋਈ ਸੀ । ਪਤਾ ਲੱਗਾ ਹੈ ਕਿ ਇਸ ਤੋਂ ਬਾਅਦ ਉਨ੍ਹਾਂ ਨੂੰ 8 ਹਫਤਿਆਂ ਦੀ ਜ਼ਮਾਨਤ ਮਿਲੀ ਸੀ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਮਿਆਦ ਹੁਣ ਖਤਮ ਹੋ ਗਈ ਹੈ।