ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਐਲਾਨ ਕੀਤਾ ਹੈ ਕਿ ਦੇਸ਼ ਵਿਚੋਂ ਲਾਕਡਾਊਨ ਸ਼ਨੀਵਾਰ ਨੂੰ ਹਟਾ ਦਿਤਾ ਜਾਵੇਗਾ। ਕਾਬਿਲੇਗੌਰ ਹੈ ਕਿ ਪਾਕਿਸਤਾਨ ਸਰਕਾਰ ਨੇ ਇਹ ਫੈਸਲਾ ਅਜਿਹੇ ਸਮੇਂ ਵਿਚ ਲਿਆ ਹੈ ਜਦੋਂ ਪਾਕਿਸਤਾਨ ਵਿਚ ਵੀ ਹੋਰਨਾਂ ਦੇਸ਼ਾਂ ਦੇ ਤਰਾਂ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਪਾਕਿਸਤਾਨ ਵਿਚ 24,000 ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਕਹਿਣਾ ਹੈ ਕਿ ਗਰੀਬ ਲੋਕਾਂ ਨੂੰ ਲਾਕਡਾਊਨ ਵਿਚ ਸਰਵਾਈਵ ਕਰਨਾ ਔਖਾ ਹੋ ਚੁੱਕਾ ਹੈ। ਇਸ ਲਈ ਉਹਨਾਂ ਵੱਲੋਂ ਅਜਿਹਾ ਫੈਸਲਾ ਲਿਆ ਗਿਆ ਹੈ। ਇਸਦੇ ਨਾਲ ਹੀ ਉਹਨਾਂ ਨੇ ਇਸ ਗੱਲ ਦਾ ਹਵਾਲਾ ਵੀ ਦਿਤਾ ਕਿ ਕੋਰੋਨਾ ਵਾਇਰਸ ਕਾਰਨ ਜਿੰਨਾ ਨੁਕਸਾਨ ਹੋਣ ਦਾ ਅਨੁਮਾਨ ਸੀ ਓਨਾ ਜਿਆਦਾ ਨਹੀਂ ਹੋਇਆ ਜੋ ਕਿ ਚੰਗੀ ਗੱਲ ਹੈ ਅਤੇ ਅਜਿਹਾ ਕਿਸੇ ਵੀ ਮੁਲਕ ਦੇ ਨਾਲ ਨਹੀਂ ਹੋਣਾ ਚਾਹੀਦਾ।ਕਾਬਿਲੇਗੌਰ ਹੈ ਕਿ ਪਾਕਿਸਤਾਨ ਵਿਚ 5 ਹਫਤਿਆਂ ਦੇ ਲਾਕਡਾਊਨ ਦਾ ਐਲਾਨ ਕੀਤਾ ਗਿਆ ਸੀ। ਜਿਸ ਕਾਰਨ ਪਾਕਿਸਤਾਨ ਦੀ ਅਰਥ ਵਿਵਸਥਾ ਨੂੰ ਵੀ ਕਾਫੀ ਧੱਕਾ ਲੱਗਾ ਅਤੇ ਪਾਕਿਸਤਾਨ ਸਰਕਾਰ ਨੇ ਮਦਦ ਦੀ ਅਪੀਲ ਵੀ ਕੀਤੀ ਸੀ।