ਨਨਕਾਣਾ ਸਾਹਿਬ: ਪਾਕਿਸਤਾਨ ਦੇ ਗੁਰਦੁਆਰਾ ਨਨਕਾਣਾ ਸਾਹਿਬ ਦਾ ਘਿਰਾਓ ਕਰਨ ਦੀ ਖਬਰ ਸਾਹਮਣੇ ਆਈ ਹੈ ਅਤੇ ਪੱਥਰਬਾਜੀ ਕੀਤੇ ਜਾਣਦਾ ਮਾਮਲਾ ਵੀ ਸਾਹਮਣੇ ਆਇਆ ਹੈ। ਇਸਤੋਂ ਇਲਾਵਾ ਇਸ ਮਾਮਲੇ ਨਾਲ ਸਬੰਧਤ ਕਈ ਵੀਡੀਓਜ਼ ਵੀ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀਆਂ ਹਨ।ਜਿਸ ਦੀ ਜਾਣਕਾਰੀ ਦਿੱਲੀ ਸਿੱਖ ਗੁਰਦੁਆਰਾ ਮੈਨੈਜ਼ਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦਿੱਤੀ ਹੈ।
ਇਸ ਮਾਮਲੇ ਬਾਰੇ ਸਿਰਸਾ ਕੁਝ ਵੀਡੀਓ ਆਪਣੇ ਫੇਸਬੁਕ ਪੇਜ਼ ‘ਤੇ ਵੀ ਪੋਸਟ ਕੀਤੀਆਂ ਹਨ। ਨਨਕਾਣਾ ਸਾਹਿਬ ‘ਚ ਮੁਸਲਮ ਭਾਈਚਾਰੇ ਦੇ ਲੋਕ ਭੜਕਦੇ ਹੋਏ ਦਿਖਾਈ ਦੇ ਰਹੇ ਹਨ।ਉਨ੍ਹਾਂ ਦਾ ਕਹਿਣਾ ਹੈ ਕਿ ਨਨਕਾਣਾ ਸਾਹਿਬ ਦਾ ਨਾਮ ਬਦਲ ਕੇ ਗੁਲਾਮ ਮੁਸਤਫਾ ਅਲੀ ਰੱਖ ਦੇਣਗੇ ਅਤੇ ਇਸ ਥਾਂ ‘ਤੇ ਇੱਕ ਵੀ ਸਿੱਖ ਨਹੀਂ ਰਹਿਣ ਦੇਣਾ।ਮਨਜਿੰਦਰ ਸਿਰਸਾ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਾਰਨ ਖਾਨ ਨੂੰ ਅਪੀਲ ਕੀਤੀ ਹੈ ਕਿ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ। ਦੱਸ ਦਈਏ ਕਿ ਸਿੱਖ ਲੜਕੀ ਜਗਜੀਤ ਕੌਰ ਦੇ ਮਾਪਿਆਂ ਵਲੋਂ ਆਪਣੀ ਪੁੱਤਰੀ ਵਾਪਸ ਲੈਣ ਦੀ ਲੜਾਈ ਲੜੀ ਜਾ ਰਹੀ ਹੈ, ਉਸ ਦੇ ਕਾਰਨ ਇਹ ਮਾਮਲਾ ਗਰਮਾਇਆ ਹੈ।
ਉਧਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਘਟਨਾ ਦੀ ਨਿਖੇਧੀ ਕੀਤੀ ਹੈ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਇਸ ਮਾਮਲੇ ਨੂੰ ਸੁਲਝਾਉਣ ਦੀ ਗੱਲ ਆਖੀ ਹੈ।