ਪਿੰਡ ਯੋਗਰਾਜ ‘ਚ ਪੁਜਾਰੀ ਦੇ ਕਤਲ ਕਾਰਨ ਵੋਟਿੰਗ ਬੰਦ ਹੋਈ

TeamGlobalPunjab
2 Min Read

ਗੁਰਦਾਸਪੁਰ – ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਹੇਠ ਆਉਂਦੇ ਪਿੰਡ ਭੋਗਰਾਜ ਵਿੱਚ ਰਵਿਦਾਸ ਮੰਦਰ ਦੇ ਪੁਜਾਰੀ ਥੋੜ੍ਹਾ ਰਾਮ ਨੁੂੰ ਸਵੇਰੇ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਕਤਲ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ ਹਮਲਾਵਰਾਂ ਨੇ ਪੁਜਾਰੀ ਦੇ ਸਿਰ ਉੱਤੇ ਲੋਹੇ ਦੀਆਂ ਰਾਡਾਂ ਮਾਰ ਕੇ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ ਜਿਸ ਨਾਲ ਬਾਅਦ ਵਿੱਚ ਉਸਦੀ ਮੌਤ ਹੋ ਗਈ।
ਦੱਸਿਆ ਜਾ ਰਿਹਾ ਹੈ ਕਿ ਇਸ ਘਟਨਾ ਤੋਂ ਬਾਅਦ ਪਿੰਡ ਭੋਜਰਾਜ ਵਿੱਚ ਵੋਟਿੰਗ ਦਾ ਕੰਮ ਬੰਦ ਕਰ ਦਿੱਤਾ ਗਿਆ ਹੈ। ਪਿੰਡ ਵਾਸੀਆਂ ਵੱਲੋਂ ਇਹ ਮੰਗ ਕੀਤੀ ਜਾ ਰਹੀ ਹੈ ਜਦੋਂ ਤੱਕ ਪੁਜਾਰੀ ਦੇ ਕਾਤਲਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ ਤਾਂ ਤੱਕ ਪਿੰਡ ਵਾਸੀ ਵੋਟ ਨਹੀਂ ਪਾਉਣਗੇ।

ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਮੌਕੇ ਤੇ ਪੁਲੀਸ ਨੇ ਪਹੁੰਚ ਕੇ ਜਾਇਜ਼ਾ ਲਿਆ । ਜ਼ਿਲ੍ਹਾ ਗੁਰਦਾਸਪੁਰ ਦੇ ਐਸਐਸਪੀ ਨਾਨਕ ਸਿੰਘ ਤੇ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਘਟਨਾ ਵਾਲੀ ਥਾਂ ਤੇ ਪੁੱਜੇ। ਡੀਸੀ ਇਸ਼ਫਾਕ ਉਨ੍ਹਾਂ ਕਿਹਾ ਕਿ ਇਹ ਘਟਨਾ ਦੁੱਖਦਾਈ ਹੈ ਅਤੇ ਪ੍ਰਸ਼ਾਸਨ ਵੱਲੋਂ ਪੂਰੀ ਜਾਂਚ ਪਡ਼ਤਾਲ ਕੀਤੀ ਜਾ ਰਹੀ ਹੈ ਤੇ ਦੋਸ਼ੀਆਂ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਪੰਜਾਬ ਵਿੱਚ ਅੱਜ ਵੋਟਾਂ ਪੈ ਰਹੀਆਂ ਹਨ ਤੇ ਇਲਾਕਾ ਵਾਸੀਆਂ ਨੂੰ ਆਪਣੇ ਸੰਵਿਧਾਨਿਕ ਅਧਿਕਾਰ ਤਾ ਇਸਤੇਮਾਲ ਕਰਦੇ ਹੋਏ ਵੋਟ ਪਾਉਣ ਜ਼ਰੂਰ ਜਾਣਾ ਚਾਹੀਦਾ ਹੈ।

ਇਸ ਮੌਕੇ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰੂ ਰਵਿਦਾਸ ਭਵਨ ਦੇ ਅਹੁਦੇਦਾਰ ਸੱਤਪਾਲ ਸਿੰਘ ਨੇ ਕਿਹਾ ਹੈ ਕਿ ਅੱਜ ਜੋ ਵੀ ਘਟਨਾ ਵਾਪਰੀ ਹੈ ਇਹ ਬਹੁਤ ਹੀ ਮੰਦਭਾਗੀ ਹੈ। ਇਸ ਨਾਲ ਇਲਾਕਾ ਵਾਸੀਆਂ ਦੇ ਵਿੱਚ ਇੱਕਦਮ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਹਾਲ ਫਿਲਹਾਲ ਦੇ ਲਈ ਪਿੰਡ ਵਾਸੀਆਂ ਨੇ ਵੋਟਿੰਗ ਦਾ ਕੰਮ ਰੋਕ ਦਿੱਤਾ ਹੈ।

Share this Article
Leave a comment