ਪੀਐਮ ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਦੇ ਮਾਮਲੇ ‘ਚ ਪੰਜਾਬ ਪੁਲਿਸ ਮੁਖੀ ਸਮੇਤ ਦਰਜਨ ਤੋਂ ਵੱਧ ਸੀਨੀਅਰ ਅਧਿਕਾਰੀ ਤਲਬ

TeamGlobalPunjab
1 Min Read

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਦੇ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਰਿਪੋਰਟ ਸੌਂਪ ਦਿੱਤੀ ਹੈ। ਸੂਤਰਾਂ ਅਨੁਸਾਰ ਪੀਐਮ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ਉਲੰਘਣਾ ਦੀ ਜਾਂਚ ਲਈ ਗਠਿਤ ਤਿੰਨ ਮੈਂਬਰੀ ਕਮੇਟੀ ਨੇ ਸੂਬੇ ਦੇ ਪੁਲਿਸ ਮੁਖੀ ਐਸ ਚਟੋਪਾਧਿਆਏ ਸਮੇਤ ਦਰਜਨ ਤੋਂ ਵੱਧ ਸੀਨੀਅਰ ਅਧਿਕਾਰੀਆਂ ਨੂੰ ਫਿਰੋਜ਼ਪੁਰ ਤਲਬ ਕੀਤਾ ਹੈ।

ਸੁਪਰੀਮ ਕੋਰਟ ਨੇ  ਅੱਜ ਪੀਐਮ ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਦੇ ਮਾਮਲੇ ਦੀ ਸੁਣਵਾਈ ਕੀਤੀ। ਚੀਫ਼ ਜਸਟਿਸ ਐਨਵੀ ਰਮਨਾ, ਜਸਟਿਸ ਸੂਰਿਆ ਕਾਂਤ ਤੇ ਜਸਟਿਸ ਹਿਮਾ ਕੋਹਲੀ ਦੇ ਬੈਂਚ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਰਜਿਸਟਰਾਰ ਜਨਰਲ ਨੂੰ ਪੀਐਮ ਮੋਦੀ ਦੇ ਦੌਰੇ ਦਾ ਰਿਕਾਰਡ ਸੁਰੱਖਿਅਤ ਰੱਖਣ ਲਈ ਕਿਹਾ ਹੈ। ਅਦਾਲਤ ਨੇ ਪੀਐਮ ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਸਬੰਧੀ ਸਾਰੇ ਸਬੂਤ ਇਕੱਠੇ ਕਰਨ ਦਾ ਨਿਰਦੇਸ਼ ਦਿੱਤਾ ਹੈ। ਅਦਾਲਤ ਨੇ ਕੇਂਦਰ ਅਤੇ ਪੰਜਾਬ ਦੋਵਾਂ ਨੂੰ ਇਸ ਮਾਮਲੇ ਦੀ ਜਾਂਚ ਵਿੱਚ ਸਹਿਯੋਗ ਕਰਨ ਲਈ ਕਿਹਾ ਹੈ।

Share this Article
Leave a comment