ਕੈਨੇਡਾ: ਪੁਲਵਾਮਾ ਵਿਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪੂਰੀ ਦੁਨੀਆ ਵਿਚ ਸੋਗ ਦੀ ਲਹਿਰ ਹੈ। ਦੇੇਸ਼ ਵਾਸੀਆਂ ਦੇ ਨਾਲ-ਨਾਲ ਵਿਦੇਸ਼ਾਂ ਵਿਚ ਵੱਸਦਾ ਭਾਰਤੀ ਭਾਈਚਾਰਾ ਇਸ ਹਮਲੇ ਦੀ ਨਿੰਦਾ ਕਰਦਿਆਂ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਭੇਂਟ ਕਰ ਰਿਹਾ ਹੈ। ਐਤਵਾਰ ਨੂੰ ਕੈਨੇਡਾ ਸਥਿਤ ਪਾਕਿਸਤਾਨ ਹਾਈ ਕਮਿਸ਼ਨਰ ਦਫਤਰ ਦੇ ਬਾਹਰ ਇੰਡੋ-ਕੈਨੇਡੀਅਨ ਸੰਸਥਾ ਦੇ ਲੋਕਾਂ ਨੇ ਇਸ ਅੱਤਵਾਦੀ ਹਮਲੇ ਦੇ ਵਿਰੋਧ ‘ਚ ਰੋਸ ਪ੍ਰਦਰਸ਼ਨ ਕੀਤਾ ਗਿਆ। ਗੌਰਤਲਬ ਹੈ ਕਿ ਹਮਲੇ ਵਿਚ ਸੀ.ਆਰ.ਪੀ.ਐੱਫ. ਦੇ 40 ਜਵਾਨ ਸ਼ਹੀਦ ਹੋ ਗਏ ਸਨ। ਹਮਲੇ ਦੀ ਜ਼ਿੰਮੇਵਾਰੀ ਪਾਕਿਸਤਾਨ ਵਿਚ ਸਰਗਰਮ ਅੱਤਵਾਦੀ ਸਮੂਹ ਜੈਸ਼-ਏ-ਮੁਹੰਮਦ ਨੇ ਲਈ ਹੈ।
ਪ੍ਰਦਰਸ਼ਕਾਰੀਆਂ ਨੇ ਇਸ ਦੌਰਾਨ ਭਾਰਤ ਮਾਤਾ ਦੀ ਜੈਅ ਦੇ ਨਾਅਰੇ ਲਗਾਏ। ਉਨ੍ਹਾਂ ਦੇ ਹੱਥਾਂ ਵਿਚ ਬੈਨਰ ਅਤੇ ਪੋਸਟਰ ਸਨ। ਉਨ੍ਹਾਂ ਨੇ ਪਾਕਿਸਤਾਨ ਨੂੰ ਅੱਤਵਾਦ ਦਾ ਸਮਰਥਨ ਕਰਨਾ ਬੰਦ ਕਰਨ ਲਈ ਕਿਹਾ। ਉਨ੍ਹਾਂ ਨੇ ਹਮਲੇ ਵਿਚ ਮਾਰੇ ਗਏ ਪਰਿਵਾਰਾਂ ਲਈ ਮੁਆਵਜ਼ੇ ਦੀ ਮੰਗ ਕੀਤੀ। ਇੱਥੋਂ ਦੇ ਇਕ ਵਸਨੀਕ ਮੁਤਾਬਕ ਇਹ ਇਕ ਸ਼ਾਂਤੀਪੂਰਨ ਪ੍ਰਦਰਸ਼ਨ ਸੀ ਕਿਉਂਕਿ ਭਾਰਤ ਹਮੇਸ਼ਾ ਪਿਆਰ ਅਤੇ ਸ਼ਾਂਤੀ ਲਈ ਖੜ੍ਹਾ ਹੈ।
ਪੁਲਵਾਮਾ ਹਮਲਾ: ਕੈਨੇਡਾ ‘ਚ ਪਾਕਿਸਤਾਨ ਹਾਈ ਕਮਿਸ਼ਨਰ ਦਫਤਰ ਦੇ ਬਾਹਰ ਭਾਰਤੀ ਭਾਈਚਾਰੇ ਨੇ ਕੀਤਾ ਪ੍ਰਦਰਸ਼ਨ

Leave a Comment
Leave a Comment