ਜਲੰਧਰ: ਜਲੰਧਰ ਵਿੱਚ ਰਾਸ਼ਟਰੀ ਰਾਜਮਾਰਗ ‘ਤੇ ਇੱਕ ਪੁਲਿਸ ਅਧਿਕਾਰੀ ਦੀ ਤੇਜ਼ ਰਫਤਾਰ ਗੱਡੀ ਨੇ ਦੋ ਕੁੜੀਆਂ ਨੂੰ ਟੱਕਰ ਮਾਰ ਦਿੱਤੀ। ਸੜਕ ਕਿਨਾਰੇ ਖੜ੍ਹੀਆਂ ਇੱਕ ਲੜਕੀ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਇੱਕ ਹੋਰ ਗੰਭੀਰ ਰੂਪ ਨਾਲ ਜ਼ਖਮੀ ਹੋ ਗਈ। ਜਿਸਨੂੰ ਸਥਾਨਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।ਹੁਸ਼ਿਆਰਪੁਰ ਨੰਬਰ ਵਾਲੀ ਗੱਡੀ ਨੂੰ ਪੰਜਾਬ ਪੁਲਿਸ ਦੇ ਇੰਸਪੈਕਟਰ ਅੰਮ੍ਰਿਤ ਪਾਲ ਸਿੰਘ ਚਲਾ ਰਹੇ ਸਨ। ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਜਾਣਕਾਰੀ ਮੁਤਾਬਕ, ਦੋਵੇਂ ਕੁੜੀਆਂ ਥਾਣਾ ਰਾਮਾ ਮੰਡੀ ਅਧੀਨ ਆਉਂਦੇ ਜਲੰਧਰ-ਫਗਵਾੜਾ ਮੁੱਖ ਮਾਰਗ ਨੇੜੇ ਹੁੰਡਈ ਕੰਪਨੀ ‘ਚ ਕੰਮ ‘ਤੇ ਜਾ ਰਹੀਆਂ ਸਨ।ਅੰਮ੍ਰਿਤਪਾਲ ਹੁਸ਼ਿਆਰਪੁਰ ਦਾ ਵਸਨੀਕ ਹੈ, ਜਿਸ ਦੀ ਡਿਊਟੀ ਹਰੀਕੇ ਪੱਤਣ ਹੈ। ਇਸ ਹਾਦਸੇ ਵਿਚ ਜਿਸ ਕੁੜੀ ਦੀ ਮੌਤ ਹੋਈ ਹੈ, ਉਸ ਦੀ ਪਛਾਣ ਨਵਜੋਤ ਕੌਰ ਵਜੋਂ ਹੋਈ ਹੈ। ਦੋਵੇਂ ਕੁੜੀਆਂ ਸੜਕ ਦੇ ਕਿਨਾਰੇ ਸਨ ਜਦੋਂ ਤੇਜ਼ ਰਫਤਾਰ ਗੱਡੀ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ।