ਪ੍ਰਕਾਸ਼ ਪੁਰਬ ਤੋਂ ਪਹਿਲਾਂ ਸੁਲਤਾਨਪੁਰ ਲੋਧੀ ਵਿਖੇ ਵਾਪਰੀ ਵੱਡੀ ਮੰਦਭਾਗੀ ਘਟਨਾ!

TeamGlobalPunjab
1 Min Read

ਸੁਲਤਾਨਪੁਰ ਲੋਧੀ : ਇਸ ਵੇਲੇ ਦੀ ਇੱਕ ਵੱਡੀ ਖ਼ਬਰ ਸੁਲਤਾਨਪੁਰ ਲੋਧੀ ਤੋਂ ਆ ਰਹੀ ਹੈ ਜਿੱਥੇ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਸੁਲਤਾਨਪੁਰ ਲੋਧੀ ‘ਚ ਟੈਂਟ ਸਿਟੀ ਨੰਬਰ 1 ‘ਚ ਕਰੰਟ ਲੱਗਣ ਨਾਲ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ ਹੋ ਗਈ ਹੈ। ਮ੍ਰਿਤਕ ਪ੍ਰਵਾਸੀ ਦਾ ਨਾਮ ਸੁਦਰਸ਼ਨ ਦੱਸਿਆ ਜਾ ਰਿਹਾ ਹੈ। ਦੱਸ ਦਈਏ ਕਿ ਕੁਝ ਦਿਨ ਪਹਿਲਾਂ ਟੈਂਟ ਸਿਟੀ ‘ਚ ਅੱਗ ਲੱਗਣ ਦੀ ਘਟਨਾ ਵਾਪਰੀ ਸੀ। ਜਿਸ ਤੋਂ ਬਾਅਦ ਸਰਕਾਰ ਵਲੋਂ ਦੀਵਾਲੀ ਮੌਕੇ ਨੇੜਲੇ ਇਲਾਕਿਆਂ ‘ਚ ਪਟਾਕੇ ਚਲਾਉਣ ‘ਤੇ ਪਾਬੰਦੀ ਲਗਾ ਦਿੱਤੀ ਗਈ ਸੀ। ਉਸ ਘਟਨਾ ਤੋਂ ਬਾਅਦ ਪ੍ਰਵਾਸੀ ਮਜ਼ਦੂਰ ਦੀ ਮੌਤ ਹੋਣਾ ਟੈਂਟ ਸਿਟੀ ‘ਚ ਦੂਜੀ ਘਟਨਾ ਹੈ।

Share this Article
Leave a comment