ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਦੀ ਮੌਜੂਦਗੀ ‘ਚ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਏ ਰਣਜੀਤ ਸਿੰਘ ਬ੍ਰਹਮਪੁਰਾ

TeamGlobalPunjab
1 Min Read

ਚੰਡੀਗੜ੍ਹ: ਰਣਜੀਤ ਸਿੰਘ ਬ੍ਰਹਮਪੁਰਾ ਨੂੰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਕਰਾਉਣ ਲਈ ਸੁਖਬੀਰ ਸਿੰਘ ਬਾਦਲ ਦੇ ਨਾਲ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵੀ ਵਿਸ਼ੇਸ਼ ਤੌਰ ‘ਤੇ ਪਹੁੰਚੇ ਹੋਏ ਹਨ।  ਇਹ ਪਹਿਲੀ ਵਾਰ ਹੋਇਆ ਹੈ ਕਿ ਪ੍ਰਕਾਸ਼ ਸਿੰਘ ਬਾਦਲ ਕਿਸੇ ਨਾਰਾਜ਼ ਆਗੂ ਨੂੰ ਮਨਾਉਣ ਲਈ ਲੰਬੀ ਤੋਂ ਬਾਹਰ ਆਏ ਹਨ। ਹਾਲਾਂਕਿ 4 ਸਾਲ ਪਹਿਲਾਂ ਉਨ੍ਹਾਂ ਨੇ ਸੁਖਦੇਵ ਸਿੰਘ ਢੀਂਡਸਾ ਨੂੰ ਵੀ ਮਨਾਉਣ ਲਈ ਕਾਫੀ ਯਤਨ ਕੀਤੇ ਸਨ ਪਰ ਢੀਂਡਸਾ ਸਹਿਮਤ ਨਹੀਂ ਹੋਏ ਸਨ।

ਇਸ ਦੌਰਾਨ ਉਜਾਗਰ ਸਿੰਘ ਬਡਾਲੀ, ਕਰਨੈਲ ਸਿੰਘ ਪੀਰ ਮੁਹੰਮਦ ਸਮੇਤ ਵੱਡੀ ਗਿਣਥੀ ’ਚ ਆਗੂ ਸ. ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ’ਚ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਹੋਏ।

Share this Article
Leave a comment