ਪ੍ਰਕਾਸ਼ ਸਿੰਘ ਬਾਦਲ ਨੇ ਨਿਹੰਗਾਂ ਵੱਲੋਂ ਪੁਲਿਸ ‘ਤੇ ਕੀਤੇ ਹਮਲੇ ਦੀ ਕੀਤੀ ਸਖਤ ਨਿਖੇਧੀ

TeamGlobalPunjab
2 Min Read

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਨਿਹੰਗਾਂ ਵੱਲੋਂ ਪਟਿਆਲਾ ਦੀ ਸਬਜ਼ੀ ਮੰਡੀ ‘ਚ ਪੁਲਿਸ ਕਰਮਚਾਰੀਆਂ ਉੱਤੇ ਕੀਤੇ ਗਏ ਹਮਲੇ ਦੀ ਸਖ਼ਤ ਨਿਖੇਧੀ ਕੀਤੀ ਹੈ। ਪ੍ਰਕਾਸ਼ ਸਿੰਘ ਬਾਦਲ ਨੇ ਆਪਣੇ ਇੱਕ ਬਿਆਨ ‘ਚ ਕਿਹਾ ਕਿ ਇਸ ਸਮੇਂ ਪੂਰੇ ਦੇਸ਼ ਅੰਦਰ ਪੁਲਿਸ ਅਤੇ ਨੀਮ ਫੌਜੀ ਦਸਤਿਆਂ ਦੇ ਮੈਂਬਰ ਬੇਹੱਦ ਬਹਾਦਰੀ, ਲਗਨ ਅਤੇ ਨਿਰਸੁਆਰਥ ਕੁਰਬਾਨੀ ਦੀ ਭਾਵਨਾ ਨਾਲ ਇੱਕ ਬਹੁਤ ਹੀ ਮੁਸ਼ਕਿਲ ਕਾਰਜ ਕਰ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਪੁਲੀਸ ਮੁਲਾਜ਼ਮ ਇਸ ਸਮੇਂ ਆਪਣੇ ਪਰਿਵਾਰਾਂ ਨੂੰ ਭੁੱਲਾ ਕੇ ਦਿਨ ਰਾਤ ਇਸ ਮਹਾਮਾਰੀ ਨੂੰ ਹਰਾਉਣ ਲਈ ਮਨੁੱਖਤਾ ਦੀ ਸੇਵਾ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਅੱਜ ਕੁਝ ਸਮਾਜ ਵਿਰੋਧੀ ਤੱਤਾਂ ਵੱਲੋਂ ਬਹੁਤ ਹੀ ਸ਼ਰਮਨਾਕ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ ਹੈ।

ਇਸ ਤੋਂ ਇਲਾਵਾ ਪ੍ਰਕਾਸ਼ ਸਿੰਘ ਬਾਦਲ ਨੇ ਡਾਕਟਰਾਂ, ਨਰਸਾਂ ਅਤੇ ਬਾਕੀ ਸਿਹਤ ਕਾਮਿਆਂ ਦੀ ਵੀ ਸ਼ਲਾਘਾ ਕੀਤੀ। ਨਾਲ ਹੀ ਨੇ ਸਾਰੇ ਲੋਕਾਂ ਨੂੰ ਇਨ੍ਹਾਂ ਯੋਧਿਆਂ ਦੇ ਪਰਿਵਾਰਾਂ ਨਾਲ ਡਟ ਕੇ ਖੜ੍ਹਣ ਅਤੇ ਉਹਨਾਂ ਦੀ ਪੂਰੀ ਹਮਾਇਤ ਕਰਨ ਲਈ ਵੀ ਆਖਿਆ। ਉਨ੍ਹਾਂ ਕਿਹਾ ਕਿ ਮਨੁੱਖ ਜਾਤੀ ਇਸ ਸਮੇਂ ਮਹਾਮਾਰੀ ਨਾਲ ਲੜ ਰਹੇ ਯੋਧਿਆਂ ਦੀ ਕਰਜ਼ਦਾਰ ਹੈ, ਜਿਹੜੇ ਆਪਣੇ ਪਰਿਵਾਰਾਂ ਨੂੰ ਭੁਲਾ ਕੇ ਨਿਰਸੁਆਰਥ ਭਾਵਨਾ ਨਾਲ ਮਨੁੱਖਤਾ ਦੀ ਸੇਵਾ ਕਰ ਰਹੇ ਹਨ ਤੇ ਅਸੀਂ ਇਸ ਦਾ ਮੁੱਲ ਕਦੀ ਵੀ ਮੋੜ ਨਹੀਂ ਸਕਾਂਗੇ।

ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਸਿਹਤ ਕਾਮਿਆਂ ਦੀ ਫੌਜ ਦਾ ਕੋਈ ਵੀ ਮੈਂਬਰ ਮੇਰੇ ਨਾਲ ਕਿਸੇ ਦੀ ਸਮੇਂ ਸਿੱਧਾ ਆ ਕੇ ਜਾਂ ਫੋਨ ਉੱਤੇ ਸੰਪਰਕ ਕਰ ਸਕਦਾ ਹੈ। ਨਾਲ ਹੀ ਉਨ੍ਹਾਂ ਨੇ ਦੁਨੀਆ ਭਰ ‘ਚ ਸਿੱਖਾਂ ਵੱਲੋਂ ਲਗਾਏ ਜਾ ਰਹੇ ਲੰਗਰਾਂ ਨੂੰ ਲੈ ਕੇ ਸਿੱਖਾਂ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਸਿੱਖਾਂ ਨੂੰ ਆਪਣੀ ਸਰਕਾਰੀ ਡਿਊਟੀ ਤੋਂ ਬਿਨ੍ਹਾਂ ਲੰਗਰ ਸੇਵਾ ਰਾਹੀਂ ਗਰੀਬਾਂ ਅਤੇ ਲੋੜਵੰਦਾਂ ਦੀ ਸੇਵਾ ਕਰ ਕਰਦਿਆਂ ਵੇਖ ਬਹੁਤ ਹੀ ਖੁਸ਼ੀ ਹੁੰਦੀ ਹੈ। ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਉਹ ਇਸ ਮੁਸ਼ਕਲ ਦੀ ਘੜੀ ‘ਚ ਸਰਕਾਰ ਤੇ ਆਮ ਲੋਕਾਂ ਦੀ ਮਦਦ ਲਈ 24 ਘੰਟੇ ਹਾਜ਼ਿਰ ਹਨ।

Share This Article
Leave a Comment