ਚੰਡੀਗੜ੍ਹ : ਪੰਜਾਬ ਕਾਂਗਰਸ ਅੰਦਰ ਲਗਾਤਾਰ ਬਗਾਵਤਾਂ ਉੱਠਦੀਆਂ ਦਿਖਾਈ ਦੇ ਰਹੀਆਂ ਹਨ। ਇਸ ਦੇ ਚਲਦਿਆਂ ਹੁਣ ਪਾਰਟੀ ਦੇ ਸੀਨੀਅਰ ਆਗੂ ਅਤੇ ਪਾਰਟੀ ਦੇ ਜਲੰਧਰ ਤੋਂ ਵਿਧਾਇਕ ਪ੍ਰਗਟ ਸਿੰਘ ਨੇ ਵੀ ਸਖਤ ਰੁੱਖ ਅਖਤਿਆਰ ਕੀਤਾ ਹੋਇਆ ਹੈ। ਬੀਤੇ ਦਿਨੀਂ ਪ੍ਰਗਟ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇੱਕ ਚਿੱਠੀ ਵੀ ਲਿਖੀ ਸੀ ਜਿਹੜੀ ਕਿ ਵਾਇਰਲ ਹੋ ਗਈ ਸੀ। ਅੱਜ ਇਸ ਮਾਮਲੇ ਬਾਰੇ ਪ੍ਰਗਟ ਸਿੰਘ ਅਤੇ ਕੈਪਟਨ ਅਮਰਿੰਦਰ ਸਿੰਘ ਵਿਚਕਾਰ ਬੈਠਕ ਹੋਈ। ਪ੍ਰਗਟ ਸਿੰਘ ਨੇ ਕਿਹਾ ਕਿ ਇਸ ਬੈਠਕ ਦੌਰਾਨ ਉਨ੍ਹਾਂ ਨੇ ਇਹ ਕਿਹਾ ਹੈ ਕਿ ਇਸ ਸਰਕਾਰ ਦੌਰਾਨ ਉਨ੍ਹਾਂ ਦੀ ਉਹ ਪ੍ਰਾਪਤੀ ਨਹੀਂ ਹੈ।
ਪ੍ਰਗਟ ਸਿੰਘ ਨੇ ਦੱਸਿਆ ਕਿ ਇਸ ਮੀਟਿੰਗ ਦੌਰਾਨ ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਕਿ ਲੋਕ ਅੱਜ ਉਹ ਕੈਪਟਨ ਚਾਹੁੰਦੇ ਹਨ ਜਿਨ੍ਹਾਂ ਨੇ ਗਲਤ ਸਿਆਸਤਦਾਨਾਂ ਅਤੇ ਗਲਤ ਅਫਸਰਾਂ ਨੂੰ ਸਜ਼ਾਵਾਂ ਦਿੱਤੀਆਂ। ਪ੍ਰਗਟ ਸਿੰਘ ਨੇ ਕਿਹਾ ਕਿ ਇਸ ਮੀਟਿੰਗ ਦੌਰਾਨ ਕੈਪਟਨ ਅਮਰਿੰਦਰ ਸਿੰਘ ਵੀ ਕਈ ਮੁੱਦਿਆਂ ‘ਤੇ ਉਨ੍ਹਾਂ ਨਾਲ ਸਹਿਮਤ ਹੋਏ ਹਨ।