ਪ੍ਰਧਾਨ ਬਣਨ ਤੋਂ ਬਾਅਦ ਅੱਜ ਨਵਜੋਤ ਸਿੰਘ ਸਿੱਧੂ ਪਹੁੰਚਣਗੇ ਅੰਮ੍ਰਿਤਸਰ

TeamGlobalPunjab
1 Min Read

ਚੰਡੀਗੜ੍ਹ:ਕਾਂਗਰਸ ਹਾਈਕਮਾਨ ਵੱਲੋਂ ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਉਨ੍ਹਾਂ ਨੂੰ ਵਧਾਈਆਂ ਮਿਲਣ ਦਾ ਸਿਲਸਿਲਾ ਜਾਰੀ ਹੈ। ਇਸੇ ਵਿਚਾਲੇ ਨਵਜੋਤ ਸਿੰਘ ਪ੍ਰਧਾਨ ਬਣਨ ਤੋਂ ਬਾਅਦ ਅੱਜ ਅੰਮ੍ਰਿਤਸਰ ਪਹੁੰਚਣਗੇ।ਨਵਜੋਤ ਸਿੱਧੂ ਕਾਂਗਰਸ ਦੀ ਕਮਾਨ ਸੰਭਾਲਣ ਮਗਰੋਂ ਪਾਰਟੀ ਵਿਧਾਇਕਾਂ ਤੇ ਸੀਨੀਅਰ ਲੀਡਰਾਂ ਨਾਲ ਮੁਲਾਕਾਤ ਕਰ ਰਹੇ ਹਨ।

ਨਵਜੋਤ ਸਿੱਧੂ ਨੇ ਆਪਣੀ ਯਾਤਰਾ ਦੀ ਸ਼ੁਰੂਆਤ ਵਿਧਾਇਕ ਰਾਜਕੁਮਾਰ ਵੇਰਕਾ, ਵਿਧਾਇਕ ਸੁਖਪਾਲ ਭੁੱਲਰ, ਵਿਧਾਇਕ ਇੰਦਰਬੀਰ ਭੁਲਾਰੀਆ, ਵਿਧਾਇਕ ਗੁਰਪ੍ਰੀਤ ਜੀ.ਪੀ ਅਤੇ ਲਾਲੀ ਮਜੀਠੀਆ ਨਾਲ ਕੀਤੀ ।

 ਸਿੱਧੂ ਅੱਜ ਜਦੋਂ ਅੰਮ੍ਰਿਤਸਰ ਲਈ ਰਵਾਨਾ ਹੋਏ ਤਾਂ ਰਸਤੇ ਵਿੱਚ ਉਹ ਖੱਟਕੜ ਕਲਾਂ ਵਿੱਚ ਸ਼ਹੀਦ ਭਗਤ ਸਿੰਘ ਨੂੰ ਨਮਨ ਕਰਨ ਲਈ ਵੀ ਰੁੱਕੇ।

- Advertisement -

Share this Article
Leave a comment