ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਕਮੀ ‘ਤੇ ਅਮਿਤ ਸ਼ਾਹ ਦੀ ਪ੍ਰਤੀਕਿਰਿਆ,ਪੰਜਾਬ ਦੀ ਕਾਂਗਰਸ ਸਰਕਾਰ ‘ਤੇ ਸਾਧਿਆ ਨਿਸ਼ਾਨਾ

TeamGlobalPunjab
1 Min Read

ਨਵੀਂ ਦਿੱਲੀ:ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੀਐਮ ਮੋਦੀ ਦੀ ਸੁਰੱਖਿਆ ਵਿੱਚ ਕਮੀ ‘ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰਾਲੇ ਨੇ ਪੰਜਾਬ ਵਿੱਚ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਹੋਈ ਉਲੰਘਣਾ ਬਾਰੇ ਵਿਸਥਾਰਤ ਰਿਪੋਰਟ ਮੰਗੀ ਹੈ। ਸੁਰੱਖਿਆ ਕਾਰਜਾਂ ਵਿੱਚ ਅਜਿਹੀ ਲਾਪਰਵਾਹੀ ਪੂਰੀ ਤਰ੍ਹਾਂ ਅਸਵੀਕਾਰਨਯੋਗ ਹੈ। ਉਨ੍ਹਾਂ  ਟਵੀਟ ਕਰ ਕਿਹਾ ਕਿ, “ਅੱਜ ਦੀ ਕਾਂਗਰਸ ਪਾਰਟੀ ਕਿਵੇਂ ਸੋਚਦੀ ਹੈ ਅਤੇ ਕੰਮ ਕਰਦੀ ਹੈ ਇਸ ਦਾ ਟ੍ਰੇਲਰ ਪੰਜਾਬ ਵਿੱਚ ਦੇਖਿਆ ਗਿਆ ਹੈ। ਲੋਕਾਂ ਵੱਲੋਂ ਵਾਰ-ਵਾਰ ਠੁਕਰਾਏ ਜਾਣ ਨੇ ਉਨ੍ਹਾਂ ਨੂੰ ਪਾਗਲਪਨ ਦੇ ਰਾਹ ਤੋਰਿਆ ਹੈ। ਕਾਂਗਰਸ ਦੇ ਵੱਡੇ ਨੇਤਾਵਾਂ ਨੂੰ ਅੱਜ ਜੋ ਵੀ ਹੋਇਆ ਹੈ ਉਸ ਦੇ ਲਈ ਭਾਰਤ ਦੇ ਲੋਕਾਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ।”

- Advertisement -

ਗ੍ਰਹਿ ਮੰਤਰਾਲੇ ਨੇ ਦੱਸਿਆ ਕਿ ਜਦੋਂ ਪ੍ਰਧਾਨ ਮੰਤਰੀ ਦਾ ਕਾਫਲਾ ਹੁਸੈਨੀਵਾਲਾ ਸਥਿਤ ਰਾਸ਼ਟਰੀ ਸ਼ਹੀਦ ਸਮਾਰਕ ਤੋਂ ਲਗਭਗ 30 ਕਿਲੋਮੀਟਰ ਦੂਰ ਫਲਾਈਓਵਰ ‘ਤੇ ਪਹੁੰਚਿਆ ਤਾਂ ਪਤਾ ਲੱਗਾ ਕਿ ਕੁੱਝ ਪ੍ਰਦਰਸ਼ਨਕਾਰੀਆਂ ਨੇ ਸੜਕ ਜਾਮ ਕਰ ਦਿੱਤੀ ਸੀ। ਪੀਐੱਮ 15-20 ਮਿੰਟ ਤੱਕ ਫਲਾਈਓਵਰ ‘ਤੇ ਫਸੇ ਰਹੇ। ਜਿਸ ਤੋਂ ਬਾਅਦ ਪ੍ਰਧਾਨ ਮੰਤਰੀ ਦਾ ਦੌਰਾ ਰੱਦ ਕਰ ਦਿੱਤਾ ਗਿਆ। ਇਹ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਇੱਕ ਵੱਡੀ ਲਾਪਰਵਾਹੀ ਸੀ।

Share this Article
Leave a comment