ਨਿਊਜ਼ ਡੈਸਕ : ਕੋਰੋਨਾ ਵਾਇਰਸ ਦੇ ਮਾਮਲਿਆਂ ‘ਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਇਸ ਦੇ ਚਲਦਿਆਂ ਹੁਣ ਇਸ ਦੀ ਲਪੇਟ ਵਿੱਚ ਪ੍ਰਸਿੱਧ ਹਾਲੀਵੁੱਡ ਅਦਾਕਾਰ ਟਾਮ ਹੈਂਕਸ (Tom Hanks) ਅਤੇ ਰੀਟਾ ਵਿਲਸਨ (Rita Wilson) ਵੀ ਆ ਗਏ ਹਨ। ਇਸ ਦੀ ਜਾਣਕਾਰੀ ਉਨ੍ਹਾਂ ਵੱਲੋਂ ਟਵੀਟ ਰਾਹੀਂ ਕੀਤੀ ਗਈ ਹੈ।

Tom Hanks and Rita Wilson
26th Annual Screen Actors Guild Awards, Arrivals, Shrine Auditorium, Los Angeles, USA – 19 Jan 2020
ਪ੍ਰਸਿੱਧ ਅਦਾਕਾਰ ਟਾਮ ਹੈਂਕਸ ਨੇ ਟਵੀਟ ਕਰਦਿਆਂ ਦੱਸਿਆ ਕਿ ਉਹ ਇੰਨੀ ਦਿਨੀਂ ਆਸਟ੍ਰੇਲੀਆ ‘ਚ ਆਪਣੀ ਫਿਲਮ ਦੀ ਸ਼ੂਟਿੰਗ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਇੱਥੇ ਰਹਿੰਦਿਆਂ ਉਨ੍ਹਾਂ ਨੂੰ ਬੁਖਾਰ ਹੋ ਗਿਆ ਸੀ ਅਤੇ ਹੁਣ ਕੋਰੋਨਾ ਵਾਇਰਸ ਕਾਰਨ ਉਨ੍ਹਾਂ ਨੂੰ ਅਲੱਗ ਰੱਖਿਆ ਜਾਵੇਗਾ ਅਤੇ ਉਨ੍ਹਾਂ ਦੀ ਨਿਗਰਾਨੀ ਰੱਖੀ ਜਾਵੇਗੀ।
— Tom Hanks (@tomhanks) March 12, 2020