ਚੰਡੀਗੜ੍ਹ: ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਵਾਪਿਸ ਲੈਣ ਤੋਂ ਬਾਅਦ ਨਵਜੋਤ ਸਿੱਧੂ ਸੋਮਵਾਰ ਨੂੰ ਫਿਰ ਪ੍ਰੈੱਸ ਦੇ ਰੂਬਰੂ ਹੋਏ। ਇਸ ਦੌਰਾਨ ਸਿੱਧੂ ਨੇ ਫਿਰ ਆਪਣੀ ਹੀ ਸਰਕਾਰ ‘ਤੇ ਨਿਸ਼ਾਨੇ ਸਾਧੇ ਹਨ।
ਪ੍ਰੈੱਸ ਕਾਨਫਰੰਸ ਦੌਰਾਨ ਸਿੱਧੂ ਨੇ ਮੁੱਖ ਮੰਤਰੀ ਚੰਨੀ ‘ਤੇ ਵੀ ਨਿਸ਼ਾਨਾ ਸਾਧਿਆ ਹੈ।ਸਿੱਧੂ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਉਣ ਵਿਚ ਮੇਰਾ ਕੋਈ ਹੱਥ ਨਹੀਂ ਹੈ ।
ਇਸ ਦੌਰਾਨ ਸਿੱਧੂ ਨੇ ਇਕ ਵਾਰ ਫਿਰ ਬੇਅਦਬੀ ਅਤੇ ਗੋਲੀਕਾਂਡ ਨੂੰ ਲੈ ਕੇ ਸਵਾਲ ਚੁੱਕੇ । ਸਿੱਧੂ ਨੇ ਕਿਹਾ ਕਿ ਹਾਈ ਕੋਰਟ ਨੇ 6 ਮਹੀਨੇ ਵਿਚ ਚਾਰਜਸ਼ੀਟ ਦਾਖ਼ਲ ਕਰਨ ਲਈ ਕਿਹਾ । ਇਸ ਨਾਲ ਹੀ ਕਿਹਾ ਕਿ ਜਾਂਚ ਲਈ ਹੁਣ ਤੱਕ ਤਿੰਨ ਐੱਸ. ਆਈ. ਟੀ. ਬਣੀਆਂ ਹਨ ।