ਚੰਡੀਗੜ੍ਹ : ਪੰਜਾਬ ਦੀ ਸੱਤਾਧਾਰੀ ਕੈਪਟਨ ਸਰਕਾਰ ਆਏ ਦਿਨ ਵਾਅਦੇ ਪੂਰੇ ਨਾ ਹੋਣ ਦਾ ਦੋਸ਼ ਝੱਲ ਰਹੀ ਹੈ। ਲਗਾਤਾਰ ਵਿਰੋਧੀ ਪਾਰਟੀਆਂ ਕੈਪਟਨ ਸਰਕਾਰ ਵਿਰੁੱਧ ਪ੍ਰਦਰਸ਼ਨ ਕਰਦੀਆਂ ਹਨ। ਜਿਸ ਦੇ ਚਲਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਪੱਤਰਕਾਰ ਸੰਮੇਲਨ ਕਰਕੇ ਵਿਰੋਧੀਆਂ ਨੂੰ ਮੋੜਵਾਂ ਜਵਾਬ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਲੋਕਾਂ ਦੀ ਕਚਹਿਰੀ ਵਿੱਚ ਜਾਣ ਤੋ ਪਹਿਲਾਂ ਸਾਰੇ ਵਾਅਦੇ ਪੂਰੇ ਕਰਨਗੇ। ਉਨ੍ਹਾਂ ਕਿਹਾ ਕਿ ਸੂਬੇ ਅੰਦਰ ਕੋਈ ਵੀ ਪਾਰਟੀ ਕਾਂਗਰਸ ਦੇ ਬਰਾਬਰ ਨਹੀਂ ਖੜਦੀ। ਉਨ੍ਹਾਂ ਕਿਹਾ ਕਿ ਜੋ ਕੁਝ ਅਸੀਂ ਸ਼ੁਰੂ ਕੀਤਾ ਹੈ, ਉਸ ਨੂੰ ਮੁਕੰਮਲ ਕਰਕੇ ਰਹਾਂਗੇ।
https://www.facebook.com/Capt.Amarinder/videos/883412729173301/
ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਜੋ ਕਿਹਾ ਕਰ ਦਿਖਾਇਆ ਹੈ। ਦਸ ਦੇਈਏ ਕਿ ਬੀਤੇ ਦਿਨੀਂ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਵੱਲੋਂ ਕਾਂਗਰਸ ਪਾਰਟੀ ਤੇ ਇਲਜ਼ਾਮ ਲਾਏ ਗਏ ਸਨ ਕਿ ਸੱਤਾਧਾਰੀ ਕੈਪਟਨ ਸਰਕਾਰ ਵੱਲੋਂ ਜੋ ਵਾਅਦੇ ਕੀਤੇ ਗਏ ਸਨ ਉਹ ਪੂਰੇ ਨਹੀਂ ਕੀਤੇ ਗਏ