ਪੰਜਾਬ ਅੰਦਰ ਚੱਲ ਰਿਹਾ ਹੈ ਸੈਵਨ ਸਟਾਰ ਕਲਚਰ : ਭਾਜਪਾ ਆਗੂ

TeamGlobalPunjab
1 Min Read

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਅੰਦਰ ਕਾਂਗਰਸ ਪਾਰਟੀ ਵੱਲੋਂ ਅੱਜ ਆਪਣੀ ਸਰਕਾਰ ਦਾ ਆਖਰੀ ਬਜਟ ਪੇਸ਼ ਕੀਤਾ ਗਿਆ। ਇਸ ਬਜਟ ਤੋਂ ਬਾਅਦ ਲਗਾਤਾਰ ਸਿਆਸੀ ਪਾਰਟੀਆਂ ਵੱਲੋਂ ਸੱਤਾਧਾਰੀ ਕੈਪਟਨ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ। ਇਸ ਦੇ ਚੱਲਦਿਆਂ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੇ ਵੀ ਕਾਂਗਰਸ ਸਰਕਾਰ ਦੇ ਬਜਟ ਨੂੰ ਲੈ ਕੇ ਨਿਸ਼ਾਨਾ ਸਾਧਿਆ ਹੈ । ਤਰੁਣ ਚੁੱਘ ਦਾ ਕਹਿਣਾ ਹੈ ਕਿ ਕਾਂਗਰਸ ਸਰਕਾਰ ਦੇ ਖੋਖਲੇ ਵਾਅਦਿਆਂ ਦੀ ਤਰ੍ਹਾਂ ਬਜਟ ਵੀ ਖਾਲੀ ਹੈ । ਉਨ੍ਹਾਂ ਕਿਹਾ ਕਿ ਸੱਤਾਧਾਰੀ ਕਾਂਗਰਸ ਪਾਰਟੀ ਵੱਲੋਂ ਵੱਡੇ ਵੱਡੇ ਵਾਅਦੇ ਕੀਤੇ ਗਏ ਸਨ ਜਿਨ੍ਹਾਂ ਵਿੱਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ  ।

ਕੈਪਟਨ ਅਮਰਿੰਦਰ ਸਿੰਘ ਵੱਲੋਂ ਸੱਤਾ ‘ਚ ਆਉਣ ਤੋਂ ਪਹਿਲਾਂ ਕੀਤੇ ਗਏ ਘਰ ਘਰ ਰੁਜ਼ਗਾਰ, ਕਿਸਾਨਾਂ ਦੀ ਕਰਜ਼ਾ ਮੁਆਫ਼ੀ ਅਤੇ ਵੀਆਈਪੀ ਕਲਚਰ ਖ਼ਤਮ ਕਰਨ ਦੇ ਵਾਅਦਿਆਂ ਨੂੰ ਲੈ ਕੇ ਭਾਜਪਾ ਵੱਲੋਂ ਨਿਸ਼ਾਨਾ ਸਾਧਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ ।  ਤਰੁਣ ਚੁੱਘ ਨੇ ਦੋਸ਼ ਲਾਉਂਦਿਆਂ ਕਿਹਾ ਕਿ  ਅੱਜ ਵੀਆਈਪੀ ਕਲਚਰ ਤਾਂ ਭਾਵੇਂ ਖਤਮ ਨਹੀਂ ਹੋਇਆ ਪਰ ਸੈਵਨ ਸਟਾਰ ਕਲਚਰ ਜ਼ਰੂਰ ਪੈਦਾ ਹੋ ਗਿਆ ਹੈ ਤੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੀ ਸੈਵਨ ਸਟਾਰ ਕਲਚਰ ਦੇ ਜ਼ਰੀਏ ਹੀ ਚੱਲ ਰਹੀ ਹੈ ।

Share this Article
Leave a comment