ਪੰਜਾਬ ਐਸ.ਸੀ ਲੈਂਡ ਡਿਵੈਲਪਮੈਂਟ ਦੇ ਡਾਇਰੈਕਟਰ ਅਜੈ ਕੁਮਾਰ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

TeamGlobalPunjab
1 Min Read

ਅੰਮ੍ਰਿਤਸਰ: ਅੰਮ੍ਰਿਤਸਰ ਵਿਖੇ ਪੰਜਾਬ ਐਸ.ਸੀ ਲੈਂਡ ਡਿਵੈਲਪਮੈਂਟ ਦੇ ਡਾਇਰੈਕਟਰ ਅਜੈ ਕੁਮਾਰ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਉਨ੍ਹਾਂ ਦੇ ਨਾਲ ਨਾਲ ਉਨ੍ਹਾਂ ਦੇ ਸਾਥੀ ਵਰਕਰਾਂ ਨੇ ਵੀ ਆਪਣੇ ਅਹੁਦਿਆਂ ਤੋਂ ਅਸਤੀਫ਼ੇ ਦਿੱਤਾ।

ਉਨ੍ਹਾਂ ਕਿਹਾ ਕਿ ਇਹ ਅਹੁਦੇ ਤੇ ਸੇਵਾ ਕਰਨ ਦਾ ਮੌਕਾ ਸਾਬਕਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਤਾ ਗਿਆ ਸੀ। ਉਹ ਆਪਣੇ ਆਪ ਨੂੰ ਨਿਰਾਸ਼ਾਜਨਕ ਮਹਿਸੂਸ ਕਰ ਰਹੇ ਹਨ ਕਿਉਂਕਿ ਸਾਰੇ ਪੰਜਾਬ ਦੇ ਕਾਂਗਰਸ ਪਾਰਟੀ ਤੇ ਮੰਤਰੀ ਐੱਮ ਐੱਲ ਏ ਤੇ ਆਪਣੇ ਪੁੱਤਰ, ਭਤੀਜੇ ,ਭਾਈ ਤੇ ਰਿਸ਼ਤੇਦਾਰਾਂ ਨੂੰ ਪੰਜਾਬ ਸਰਕਾਰ ਦੀਆਂ ਬੋਰਡ ਕਾਰਪੋਰੇਸ਼ਨ ਦੇ ਕਮਿਸ਼ਨ ਦੀਆਂ ਅਤੇ ਵਾਈਸ ਚੇਅਰਮੈਨ ਦੀਆਂ ਹੋਰ ਵੀ ਤਨਖਾਹ ਵਾਲੇ ਸਾਰੇ ਅਹੁਦੇ ਦਿੱਤੇ ਹਨ। ਉਨ੍ਹਾਂ ਕਿਹਾ ਸਿਰਫ ਤੇ ਸਿਰਫ ਇਨ੍ਹਾਂ ਸਾਰਿਆਂ ਨੇ ਵੱਡੇ ਵੱਡੇ ਅਹੁਦੇ ਆਪਣੇ ਰਿਸ਼ਤੇਦਾਰਾਂ ਨੂੰ ਹੀ ਦਿੱਤੇ ਹਨ। ਇਹ ਖੁਦ ਵੀ ਤਨਖਾਹਾਂ ਵਾਲੇ ਹਨ ਅਤੇ ਸਰਕਾਰੀ ਪੈਸਾ ਲੈ ਰਹੇ ਹਨ ਅਤੇ ਆਪਣੇ ਰਿਸ਼ਤੇਦਾਰਾਂ ਨੂੰ ਵੀ ਦਵਾ ਰਹੇ ਹਨ।

ਜਿਨ੍ਹਾਂ ਵਰਕਰਾਂ ਨੇ ਦਿਨ ਰਾਤ ਕਰਕੇ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਲਿਆਂਦੀ। ਉਨ੍ਹਾਂ ਦੀ ਅਹਿਮ ਭੂਮਿਕਾ ਨਿਭਾਈ, ਉਨ੍ਹਾਂ ਨੂੰ ਉਨ੍ਹਾਂ ਦੇ ਹੱਕ ਮੰਤਰੀਆਂ ਅਤੇ ਅਮਲ ਦੇ ਰਿਸ਼ਤੇਦਾਰਾਂ ਤੋਂ ਖੋਹ ਕੇ ਇਨ੍ਹਾਂ ਵਰਕਰਾਂ ਨੂੰ ਦਿੱਤੇ ਜਾਣ।ਇਸ ਕਰਕੇ ਹੁਣ ਉਹ ਆਪਣੇ ਡਾਇਰੈਕਟਰ ਦੇ ਅਹੁਦੇ ਤੋਂ ਅਤੇ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਰਹੇ ਹਨ।

Share this Article
Leave a comment