ਚੰਡੀਗੜ੍ਹ: ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਪੰਜਾਬ ਵਿੱਚ ਚੋਣ ਅਖਾੜਾ ਭਖਿਆ ਹੋਇਆ ਹੈ। ਇਸ ਵਿਚਕਾਰ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਦੌਰਾਨ ਸਿੱਧੂ ਦੀ ਜ਼ੁਬਾਨ ਫਿਸਲ ਗਈ। ਭੱਦੇ ਸ਼ਬਦ ਦੀ ਵਰਤੋਂ ਕਰਨ ਤੋਂ ਬਾਅਦ ਉਹ ਇੰਟਰਨੈੱਟ ‘ਤੇ ਚਰਚਾ ਦਾ ਵਿਸ਼ਾ ਬਣ ਗਏ।
ਉਨ੍ਹਾਂ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਅਪਸ਼ਬਦ ਬੋਲੇ। ਨਿਊਜ਼ ਏਜੰਸੀ ਏਐਨਆਈ ਨੇ ਇਸ ਮਾਮਲੇ ਦੀ ਵੀਡੀਓ ਸ਼ੇਅਰ ਕੀਤੀ ਹੈ। ਸਿੱਧੂ ਸਾਲ 2022 ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ‘ਚ ਰੁੱਝੇ ਹੋਏ ਹਨ। ਅੱਜ ਉਨ੍ਹਾਂ ਨੇ ਉਮੀਦਵਾਰਾਂ ਦੀ ਚੋਣ ਲਈ ਅਰਜ਼ੀ ਫਾਰਮ ਜਾਰੀ ਕਰ ਦਿੱਤੇ ਹਨ।
#WATCH | During a press conference in Chandigarh, Punjab Congress president Navjot Singh Sidhu answers a question on the distribution of Labour Cards by the State Government; uses a cuss word while speaking.
(Note: Abusive language) pic.twitter.com/3ErwNP4pGU
— ANI (@ANI) December 17, 2021
ਵੀਡੀਓ ਵਿੱਚ ਸਿੱਧੂ ਚੰਡੀਗੜ੍ਹ ਵਿੱਚ ਇੱਕ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਨਜ਼ਰ ਆ ਰਹੇ ਹਨ। ਇਸ ਦੌਰਾਨ ਕਾਂਗਰਸ ਦੇ ਸੂਬਾ ਪ੍ਰਧਾਨ ਵੱਲੋਂ ਲੇਬਰ ਕਾਰਡਾਂ ਦੀ ਵੰਡ ਨੂੰ ਲੈ ਕੇ ਸਵਾਲ ਕੀਤੇ ਜਾ ਰਹੇ ਹਨ। ਪੱਤਰਕਾਰਾਂ ਵੱਲੋਂ ਪੁੱਛੇ ਗਏ ਇਸ ਸਵਾਲ ਦੇ ਜਵਾਬ ਵਿੱਚ ਕਾਂਗਰਸੀ ਆਗੂਆਂ ਨੇ ਅਚਾਨਕ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਕਰ ਦਿੱਤੀ। ਨਾਲ ਹੀ ਉਹ ਆਪਣੀ ਸੂਬਾ ਸਰਕਾਰ ਦੀ ਯੋਜਨਾ ਬਾਰੇ ਵੀ ਗੱਲ ਕਰ ਰਹੇ ਹਨ।