ਮੋਹਾਲੀ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਪ੍ਰਧਾਨਗੀ ਮਿਲਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਕਾਰਜਕਾਰੀ ਪ੍ਰਧਾਨ ਕੁਲਜੀਤ ਸਿੰਘ ਨਾਗਰਾ ਦੀ ਰਿਹਾਇਸ਼ ਵਿਖੇ ਪਹੁੰਚੇ।
ਇਸ ਮੌਕੇ ਨਵਜੋਤ ਸਿੱਧੂ ਨਾਲ ਵਿਧਾਇਕ ਕੁਲਬੀਰ ਸਿੰਘ ਜ਼ੀਰਾ , ਮਦਨ ਲਾਲ ਜਲਾਲਪੁਰ ਅਤੇ ਰਾਜਾ ਵੜਿੰਗ ਵੀ ਮੌਜੂਦ ਸਨ। ਨਵਜੋਤ ਸਿੰਘ ਸਿੱਧੂ ਦਾ ਕੁਲਜੀਤ ਨਾਗਰਾ ਵੱਲੋਂ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ ਗਿਆ।